ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਨਵਜੰਮੇ ਬੱਚੇ ਦੇ ਮਾਮਲੇ ’ਤੇ ਤੰਗ ਪ੍ਰੇਸ਼ਾਨ ਕਰਨ ਦੀ ਕੀਤੀ ਨਿਖੇਧੀ
ਚੰਡੀਗੜ੍ਹ, 20 ਮਾਰਚ, 2024: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਵਜੰਮੇ ਬੱਚੇ ਦੇ ਮਾਮਲੇ ’ਤੇ ਤੰਗ ਪ੍ਰੇਸ਼ਾਨ ਕਰਨ ਲਈ ਆਪ ਸਰਕਾਰ ਦੀ ਨਿਖੇਧੀ ਕੀਤੀ ਹੈ।
ਇਕ ਟਵੀਟ ਵਿਚ ਉਹਨਾਂ ਕਿਹਾ ਕਿ ਬਜਾਏ ਮਾਂ ਅਤੇ ਨਵਜੰਮੇ ਬੱਚੇ ਦੀ ਸਹੀ ਸੰਭਾਲ ਯਕੀਨੀ ਬਣਾਉਣ ਦੇ ਆਪ ਸਰਕਾਰ ਝੂਠੇ ਦੋਸ਼ਾਂ ਨਾਲ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।