ਲੁਧਿਆਣਾ, 04 ਜੁਲਾਈ 2020: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਨੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਵਿੱਚ ਇੱਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਨੌਜਵਾਨ ਲੋਕਾਂ ਨੂੰ ਘਰ-ਘਰ ਜਾ ਕੇ ਕੋਵਿਡ 19 ਦੀਆਂ ਸਾਵਧਾਨੀਆਂ, ਜਿਵੇਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਹੱਥਾਂ ਨੂੰ ਵਾਰ-ਵਾਰ ਧੋਣ, ਬਾਰੇ ਜਾਗਰੂਕ ਕਰਨਗੇ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਲੋਕਾਂ ਨੂੰ ਕੋਵਿਡ 19 ਦੀਆਂ ਸਾਵਧਾਨੀਆਂ ਬਾਰੇ ਸੂਬੇ ਭਰ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ।
ਚੇਅਮਰੈਨ ਬਿੰਦਰਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬੋਰਡ ਦੇ ਨੌਜਵਾਨਾਂ ਵੱਲੋਂ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਹਰੇਕ ਜ਼ਿਲ•ਾ ਪੱਧਰੀ ਮੁਹਿੰਮ ਦੀ ਅਗਵਾਈ ਜ਼ਿਲ•ਾ ਕੋਆਰਡੀਨੇਟਰਾਂ ਵੱਲੋਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ 65 ਸਾਲ ਤੋਂ ਉੱਪਰ ਵਾਲੇ ਵਿਅਕਤੀ, 10 ਸਾਲ ਤੋਂ ਛੋਟੇ ਬੱਚੇ, ਗਰਭਵਤੀ ਔਰਤਾਂ ਅਤੇ ਕਿਸੇ ਵੀ ਬਿਮਾਰੀ ਤੋਂ ਗ੍ਰਸਤ ਵਿਅਕਤੀਆਂ ਨੂੰ ਘਰੋਂ ਬਾਹਰ ਬਿਲਕੁਲ ਵੀ ਨਹੀਂ ਨਿਕਲਣਾ ਚਾਹੀਦਾ ਹੈ। ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰੋਂਂ ਬਾਹਰ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਬਿਮਾਰੀ ਨੂੰ ਜੜ•ੋਂ ਪੁੱਟਣ ਲਈ ਪੰਜਾਬ ਦੇ ਨੌਜਵਾਨ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਉਨ•ਾਂ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਇਸ ਬਿਮਾਰੀ ਨਾਲ ਨਿਪਟਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਸੂਬੇ ਵਿੱਚ ਵੱਡੇ ਪੱਧਰ ‘ਤੇ ਲੋਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ