• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਹੋਲਾ ਮਹੱਲਾ ਪੂਰੇ ਸਾਨੋ ਸ਼ੋਕਤ ਨਾਲ ਮਨਾਉਣ ਲਈ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣ: ਜਥੇ. ਬਾਬਾ ਬਲਬੀਰ ਸਿੰਘ ਅਕਾਲੀ

Asli Punjabi by Asli Punjabi
March 21, 2024
in Top Stories
0
ਹੋਲਾ ਮਹੱਲਾ ਪੂਰੇ ਸਾਨੋ ਸ਼ੋਕਤ ਨਾਲ ਮਨਾਉਣ ਲਈ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣ: ਜਥੇ. ਬਾਬਾ ਬਲਬੀਰ ਸਿੰਘ ਅਕਾਲੀ
588
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ 2024- ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਗੁਰੂ ਪਾਤਸ਼ਾਹਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗੁਰੂ ਸਾਹਿਬ ਵੇਲੇ ਤੋਂ ਚਲੀ ਆਉਂਦੀ ਪੁਰਾਤਨ ਰਵਾਇਤ ਅਨੁਸਾਰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੋਲਾ ਮਹੱਲਾ ਦੇ ਤਿਉਹਾਰ ਨੂੰ ਪੂਰੇ ਖਾਲਸਾਹੀ ਜਾਹੋ ਜਲਾਲ ਨਾਲ ਮਨਾਉਣ ਲਈ ਵੱਧ ਚੜ੍ਹ ਕੇ ਸ੍ਰੀ ਅਨੰਦਪੁਰ ਸਾਹਿਬ ਪੁਜਣ। ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 24, 25 ਤੇ 26 ਮਾਰਚ ਨੂੰ ਹੋਲਾ-ਮਹੱਲਾ ਪੂਰੇ ਖ਼ਾਲਸਾਈ ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਜਾਵੇਗਾ।ਇਸ ਬਾਰੇ ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ-ਮਹੱਲੇ ਦਾ ਤਿਉਹਾਰ ਹਰ ਸਾਲ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਖਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ। ਇਸ ਵਾਰ ਵੀ ਅੱਗੇ ਨਾਲੋਂ ਵੀ ਵੱਧ ਚੜ ਕੇ ਮਨਾਇਆ ਜਾਵੇਗਾ।

ਉਨਾਂ ਕਿਹਾ ਕਿ ਇਸ ਵਾਰ ਵੀ ਹੋਲੇ-ਮਹੱਲੇ ਦੇ ਮੌਕੇ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਲੱਖਾਂ ਦੀ ਗਿਣਤੀ `ਚ ਪੁੱਜਣ ਵਾਲੀ ਸੰਗਤ ਦੇ ਰਹਿਣ ਸਹਿਣ ਤੇ ਸੁੱਖ-ਸਹੂਲਤ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਪਿਛਲੇ ਸਾਲਾਂ ਵਾਂਗ ਦੁਰਘਟਨਾ ਬੀਮਾ ਯੋਜਨਾ ਦਾ ਵੀ ਅਗਾਊਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਸਥਾਨਕ ਛਾਉਣੀ ਗੁਰੂ ਕੇ ਬਾਗ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਲਈ ਸੱਦਾ ਦਿੱਤਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਹੋਲੇ ਮਹੱਲੇ ਨੂੰ ਸਮਰਪਿਤ 24, 25 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੂ ਕਾ ਬਾਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ। ਵੱਖ-ਵੱਖ ਖੇਤਰਾਂ ਵਿਚ ਸਿੱਖ ਪੰਥ ਦੀਆਂ ਅਹਿਮ ਯੋਗਦਾਨ ਪਾਉਣ ਵਾਲੀਆ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਤ ਕੀਤਾ ਜਾਵੇਗਾ। ਸ. ਬੇਦੀ ਨੇ ਦਸਿਆ ਕਿ 26 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਪੁਰਾਤਨ ਪਰੰਪਰਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਛਾਉਣੀ ਗੁਰੂ ਕਾ ਬਾਗ਼ ਬੁੱਢਾ ਦਲ ਤੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਜਾਵੇਗਾ।

Previous Post

ਅਯੁੱਧਿਆ ਰਾਮ ਮੰਦਰ ਵਿੱਚ ਲੰਗਰ ਸੇਵਾ ਚਲਾ ਰਹੇ ਨਿਹੰਗ ਬਾਬਾ ਰਸੂਲਪੁਰ ਵੱਲੋਂ ਰਾਸ਼ਨ ਦੇ ਟਰੱਕ ਅਯੁੱਧਿਆ ਭੇਜੇ

Next Post

ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਲੇਹ-ਮਨਾਲੀ ਨੈਸ਼ਨਲ ਹਾਈਵੇਅ ਖੋਲ੍ਹਣ ਦਾ ਕੰਮ ਸ਼ੁਰੂ ਕੀਤਾ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਲੇਹ-ਮਨਾਲੀ ਨੈਸ਼ਨਲ ਹਾਈਵੇਅ ਖੋਲ੍ਹਣ ਦਾ ਕੰਮ ਸ਼ੁਰੂ ਕੀਤਾ

ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਲੇਹ-ਮਨਾਲੀ ਨੈਸ਼ਨਲ ਹਾਈਵੇਅ ਖੋਲ੍ਹਣ ਦਾ ਕੰਮ ਸ਼ੁਰੂ ਕੀਤਾ

Recommended

ਬਠਿੰਡਾ ‘ਚ ਸਾਹਮਣੇ ਆਏ ਕੋਰੋਨਾ ਦੇ 4 ਨਵੇਂ ਕੇਸ

ਬਠਿੰਡਾ ‘ਚ ਸਾਹਮਣੇ ਆਏ ਕੋਰੋਨਾ ਦੇ 4 ਨਵੇਂ ਕੇਸ

May 29, 2020
ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲ ਰਹੀ ਰਿਹਾਇਸ਼

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲ ਰਹੀ ਰਿਹਾਇਸ਼

September 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In