ਨਵੀਂ ਦਿੱਲੀ, 21 ਮਾਰਚ, 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਵਿਚ ਉਹਨਾਂ ਖਿਲਾਫ ਕਿਸੇ ਵੀ ਤਰੀਕੇ ਦੀ ਧੱਕੇਸ਼ਾਹੀ ’ਤੇ ਰੋਕ ਲਗਾਈ ਜਾਵੇ।
ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਅੱਜ 21 ਮਾਰਚ ਨੂੰ ਕੀਤੀ ਜਾਵੇਗੀ।
ਬੁੱਧਵਾਰ ਨੂੰ ਕੇਜਰੀਵਾਲ ਦੇ ਵਕੀਲਾਂ ਨੇ ਹਾਈ ਕੋਰਟ ਵਿਚ ਕਿਹਾ ਸੀ ਕਿ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਲਈ ਤਿਆਰ ਹਨ ਬਸ਼ਰਤੇ ਕਿ ਉਹਨਾਂ ਨੂੰ ਕਾਨੂੰਨੀ ਰੱਖਿਆ ਪ੍ਰਦਾਨ ਕੀਤੀ ਜਾਵੇ ਕਿਉਂਕਿ ਉਹਨਾਂ ਨੂੰ ਖਦਸ਼ਾ ਹੈ ਕਿ ਈ ਡੀ ਉਹਨਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ।