ਅੰਮ੍ਰਿਤਸਰ, 27 ਮਾਰਚ 2024- ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ।
ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਸੀ। ਜਿਸ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਇਹ ਮਾਮਲਾ ਪ੍ਰੇਮ ਸੰਬੰਧਾਂ ਦੇ ਸ਼ੱਕ ਦਾ ਲੱਗ ਰਿਹਾ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵੱਲੋਂ ਇਸ ਕਤਲ ਨੌ ਕਬੂਲ ਵੀ ਕੀਤਾ ਹੈ ਉੱਥੇ ਹੀ ਪੁਲਿਸ ਵੱਲੋਂ ਜਿਸ ਤੇਜ਼ਧਾਰ ਹਥਿਆਰ ਨਾਲ ਉਸ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਉਸ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਇਸ ਵਿਅਕਤੀ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁਸ਼ਕਿਸ਼ ਕੀਤੀ ਜਾ ਰਹੀ ਹੈ।