• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਫ਼ਿਰਕਾਪ੍ਰਸਤ ਪਾਰਟੀਆਂ ਨੂੰ ਪੰਜਾਬ ਦਾ ਭਾਈਚਾਰਾ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ : ਸੁਖਬੀਰ ਸਿੰਘ ਬਾਦਲ

Asli Punjabi by Asli Punjabi
April 1, 2024
in Top Stories
0
ਫ਼ਿਰਕਾਪ੍ਰਸਤ ਪਾਰਟੀਆਂ ਨੂੰ ਪੰਜਾਬ ਦਾ ਭਾਈਚਾਰਾ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ : ਸੁਖਬੀਰ ਸਿੰਘ ਬਾਦਲ
587
SHARES
3.3k
VIEWS
Share on FacebookShare on TwitterShare on Whatsapp

ਮਾਲੇਰਕੋਟਲਾ 1 ਅਪ੍ਰੈਲ 2024,: ਬੀਤੀ ਰਾਤ ਇਥੇ ਮਿਲਨ ਪੈਲੇਸ ਵਿਚ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਵਲੋਂ ਆਯੋਜਿਤ ਇਫ਼ਤਾਰ ਪਾਰਟੀ ਵਿਚ ਸ਼ਿਰਕਤ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਰੋਜ਼ੇਦਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜਦ ਤਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੈ, ਉਦੋਂ ਤਕ ਕਿਸੇ ਵੀ ਫ਼ਿਰਕੂ ਕਿਸਮ ਦੀ ਸਿਆਸੀ ਪਾਰਟੀ ਨੂੰ ਪੰਜਾਬ ਦਾ ਭਾਈਚਾਰਾ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਸਮੁੱਚੇ ਪੰਜਾਬੀਆਂ ਦੀ ਅਪਣੀ ਪਾਰਟੀ ਹੈ ਜਿਹੜੇ ਸਾਰੇ ਧਰਮਾਂ ਅਤੇ ਭਾਈਚਾਰਿਆਂ ਦਾ ਆਦਰ-ਸਤਿਕਾਰ ਕਰਦੀ ਹੈ। ਅਕਾਲੀ ਦਲ ਗੁਰੂ ਸਾਹਿਬਾਨ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਦੇ ਰਸਤੇ ਉਪਰ ਚਲਦੀ ਹੋਈ ਬਿਨਾਂ ਕਿਸੇ ਜ਼ਾਤ-ਮਜ਼ਹਬ ਤੋਂ ਸਮੁੱਚੀ ਮਾਨਵਤਾ ਨੂੰ ਨਾਲ ਲੈ ਕੇ ਚਲਦੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਹੈ ਅਤੇ ਹਰ ਇਕ ਨੂੰ ਸਮਾਨ ਅਧਿਕਾਰ ਪ੍ਰਾਪਤ ਹਨ।

ਜੇ ਕੋਈ ਫ਼ਿਰਕੂ ਪਾਰਟੀ ਇਸ ਦੇਸ਼ ਵਿਚ ਧਾਰਮਕ ਨਫ਼ਰਤ ਪੈਦਾ ਕਰਕੇ ਸਿਆਸੀ ਰੋਟੀਆਂ ਸੇਕਣਾ ਚਾਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਉਸ ਪਾਰਟੀ ਨੂੰ ਕਰਾਰਾ ਜਵਾਬ ਦੇਵੇਗਾ। ਸ. ਸੁਖਬੀਰ ਸਿੰਘ ਬਾਦਲ ਅਪਣੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਦੀ ਮਾਲੇਰਕੋਟਲਾ ਵਾਸੀਆਂ ਨਾਲ ਸਾਂਝ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਅਤੇ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਆਉਂਦਿਆਂ ਹੀ ਮਾਲੇਰਕੋਟਲਾ ਦਾ ਵਿਸ਼ੇਸ਼ ਵਿਕਾਸ ਕੀਤਾ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਬੀਬਾ ਜ਼ਾਹਿਦਾ ਸੁਲੇਮਾਨ ਨੇ ਇਫ਼ਤਾਰ ਪਾਰਟੀ ਵਿਚ ਮੁਸਲਿਮ, ਸਿੱਖ, ਹਿੰਦੂ ਅਤੇ ਹੋਰ ਵੱਖ-ਵੱਖ ਧਰਮ ਦੇ ਲੋਕਾਂ ਨੂੰ ਇਕ ਮੰਚ ਉਪਰ ਇਕੱਠਾ ਕਰਕੇ ਬਹੁਤ ਵਧੀਆ ਤੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਸ ਤੋਂ ਪਹਿਲਾਂ ਬੀਬਾ ਜ਼ਾਹਿਦਾ ਸੁਲੇਮਾਨ ਨੇ ਸ. ਬਾਦਲ ਨੂੰ ਜੀ ਆਇਆਂ ਆਖਦਿਆਂ ਰੋਜ਼ਾ ਇਫ਼ਤਾਰ ਪਾਰਟੀ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਸ. ਇਕਬਾਲ ਸਿੰਘ ਝੂੰਦਾਂ ਅਤੇ ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਵੀ ਰੋਜ਼ੇਦਾਰਾਂ ਨੂੰ ਸੰਬੋਧਨ ਕਰਦਿਆਂ ਇਫ਼ਤਾਰ ਪਾਰਟੀ ਦੀ ਵਧਾਈ ਦਿਤੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜ਼ਿਕਰਯੋਗ ਹੈ ਕਿ ਬੀਬਾ ਜ਼ਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਹੋਈ ਇਹ ਇਫ਼ਤਾਰ ਪਾਰਟੀ ਅਪਣੇ-ਆਪ ਵਿਚ ਇਕ ਰਿਕਾਰਡ ਕਾਇਮ ਕਰ ਗਈ ਕਿਉਂਕਿ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਰੋਜ਼ੇਦਾਰਾਂ ਨੂੰ ਇਕੋ ਸਮੇਂ ਬਹੁਤ ਹੀ ਸੁਚੱਜੇ ਢੰਗ ਨਾਲ ਖਾਣਾ ਖੁਆਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਦਿੜਬਾ ਦੇ ਇੰਚਾਰਜ ਗੁਲਜ਼ਾਰੀ ਮੂਣਕ, ਹਲਕਾ ਮਹਿਲ ਕਲਾਂ ਦੇ ਇੰਚਾਰਜ ਨਾਥ ਸਿੰਘ ਹਮੀਦੀ, ਹਲਕਾ ਸੰਗਰੂਰ ਦੇ ਇੰਚਾਰਜ ਸ. ਵਿਨਰਜੀਤ ਸਿੰਘ ਗੋਲਡੀ, ਹਲਕਾ ਸੁਨਾਮ ਦੇ ਇੰਚਾਰਜ ਸ੍ਰੀ ਰਾਜਿੰਦਰ ਦੀਪਾ, ਹਲਕਾ ਬਰਨਾਲਾ ਦੇ ਇੰਚਾਰਜ ਸ. ਕੁਲਵੰਤ ਸਿੰਘ ਕੀਤੂ, ਸਾਬਕਾ ਵਿਧਾਇਕ ਸ. ਗਗਨਜੀਤ ਸਿੰਘ ਬਰਨਾਲਾ, ਸੀਨੀਅਰ ਆਗੂ ਹਾਜੀ ਤੁਫ਼ੈਲ ਮਲਿਕ, ਰੀਅਲ ਫ਼ਲੇਵਰਜ਼ ਮੀਡੀਆ ਗਰੁਪ ਦੇ ਐਮ.ਡੀ. ਸ੍ਰੀ ਦੁਰਗੇਸ਼ ਗਾਜਰੀ, ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਸ. ਤਰਲੋਚਨ ਸਿੰਘ ਧਲੇਰ, ਚੌਧਰੀ ਖ਼ੁਸ਼ੀ ਮੁਹੰਮਦ ਪੋਪਾ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਚੌਧਰੀ ਮੁਹੰਮਦ ਸ਼ਮਸ਼ਾਦ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਚੌਧਰੀ ਮੁਹੰਮਦ ਸਦੀਕ, ਕਾਕਾ ਚੌਧਰੀ, ਸ਼ਹਿਰੀ ਸਰਕਲ ਪ੍ਰਧਾਨ ਇਕਬਾਲ ਬਾਲਾ, ਮਹਿਬੂਬ ਆਲਮ, ਦਿਹਾਤੀ ਸਰਕਲ ਪ੍ਰਧਾਨ ਸ. ਮਨਦੀਪ ਸਿੰਘ ਮਾਣਕਵਾਲ, ਸ. ਰਾਜਪਾਲ ਸਿੰਘ ਰਾਜੂ ਚੱਕ, ਇਕਬਾਲ ਮੁਹੰਮਦ, ਡਾ.ਸਿਰਾਜ ਚੱਕ, ਮੇਘ ਸਿੰਘ ਗੁਆਰਾ, ਹਰਦੇਵ ਸਿੰਘ ਸਹੇਕੇ, ਸ. ਜਸਬੀਰ ਸਿੰਘ ਦਿਉਲ, ਸ. ਦਰਸ਼ਨ ਸਿੰਘ ਝਨੇਰ, ਡਾ. ਜੱਗੀ, ਐਡਵੋਕੇਟ ਪ੍ਰਵੇਜ਼ ਅਖ਼ਤਰ, ਐਡਵੋਕੇਟ ਇੰਦਰਜੀਤ ਸਿੰਘ ਢੀਂਡਸਾ, ਐਡਵੋਕੇਟ ਪ੍ਰਿਤਪਾਲ ਕੌਸ਼ਿਕ, ਮੁਹੰਮਦ ਮੁਮਤਾਜ਼ ਟੋਨੀ, ਜ਼ਿਲ੍ਹਾ ਯੂਥ ਸ਼ਹਿਰੀ ਪ੍ਰਧਾਨ ਖਿ਼ਜ਼ਰ ਅਲੀ ਖ਼ਾਨ, ਜ਼ਿਲ੍ਹਾ ਯੂਥ ਦਿਹਾਤੀ ਪ੍ਰਧਾਨ ਇਰਫ਼ਾਨ ਰੋਹੀੜਾ, ਆਜ਼ਾਦ ਸਿਦੀਕੀ, ਮੁਹੰਮਦ ਅਸਲਮ ਰਾਜਾ, ਚੌਧਰੀ ਇਲਮਦੀਨ ਮੁਨੀਮ, ਮੁਹੰਮ ਜਮੀਲ ਕਾਨੂੰਗੋ, ਸ੍ਰੀ ਰਜਨੀਸ਼ ਰਿੱਖੀ, ਹਾਜੀ ਸ਼ੌਕਤ ਅਲੀ, ਯੂਥ ਆਗੂ ਅਬਦੁਲ ਰਹਿਮਾਨ, ਸ੍ਰੀਰਾਮ ਆਹਨਖੇੜੀ ਅਤੇ ਕਾਲਾ ਕੁਠਾਲਾ ਸਣੇ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ਇਫ਼ਤਾਰ ਪਾਰਟੀ ਵਿਚ ਸ਼ਿਰਕਤ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਸ਼ਹਿਰੀ ਪ੍ਰਧਾਨ ਮੁਹੰਮਦ ਸਫ਼ੀਕ ਚੌਹਾਨ ਨੇ ਬਾਖ਼ੂਬੀ ਨਿਭਾਈ।

Previous Post

Big Breaking: ਪ੍ਰਤਾਪ ਬਾਜਵਾ ਵੱਲੋਂ AAP ਨਾਲ ਗੱਠਜੋੜ ਦੀ ਫੇਰ ਵਿਰੋਧਤਾ

Next Post

ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ

ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ

Recommended

ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ

July 18, 2024
ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

October 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In