ਨਵੀਂ ਦਿੱਲੀ, 1 ਅਪ੍ਰੈਲ 2024 : ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ ਵਿੱਚ ਟੈਕਸ ਪ੍ਰਣਾਲੀ ਵਿੱਚ ਕੋਈ ਨਵਾਂ ਬਦਲਾਅ ਨਹੀਂ ਕੀਤਾ ਜਾ ਰਿਹਾ ਹੈ। ਮੰਤਰਾਲੇ ਨੇ ਨਵੀਂ ਟੈਕਸ ਪ੍ਰਣਾਲੀ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਦਿੱਤੀ ਜਾ ਰਹੀ ਜਾਣਕਾਰੀ ਨੂੰ ਗੁੰਮਰਾਹਕੁੰਨ ਦੱਸਦਿਆਂ ਰੱਦ ਕੀਤਾ ਹੈ।