ਫਰੀਦਕੋਟ 5 ਅਪ੍ਰੈਲ 2024 : ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਚੋਣ ਜਿੱਤ ਕੇ ਸੰਸਦ ਵਿੱਚ ਗਏ ਹੰਸ ਰਾਜ ਹੰਸ ਨੂੰ ਇਸ ਵਾਰ ਭਾਜਪਾ ਨੇ ਦਿੱਲੀ ਦੀ ਬਜਾਏ ਪੰਜਾਬ ਦੇ ਫਰੀਦਕੋਟ ਤੋਂ ਮੈਦਾਨ ਵਿੱਚ ਉਤਾਰਿਆ ਹੈ।
ਦਿੱਲੀ ਦੀ ਬਜਾਏ ਪੰਜਾਬ ਦੇ ਫਰੀਦਕੋਟ ਹਲਕੇ ਤੋਂ ਲੋਕ ਸਭਾ ਚੋਣ 2024 ਲੜਨ ਜਾ ਰਹੇ ਹੰਸ ਰਾਜ ਹੰਸ ਦੀ ਕੁੱਲ ਜਾਇਦਾਦ ਕਰੋੜਾਂ ਵਿੱਚ ਹੈ ਅਤੇ ਉਨ੍ਹਾਂ ‘ਤੇ ਕਰੀਬ 4 ਕਰੋੜ ਰੁਪਏ ਦੀਆਂ ਦੇਣਦਾਰੀਆਂ ਵੀ ਹਨ। ਆਓ ਜਾਣਦੇ ਹਾਂ ਗਾਇਕ ਤੋਂ ਸਿਆਸਤਦਾਨ ਬਣੇ ਹੰਸ ਰਾਜ ਹੰਸ ਕੋਲ ਕੀ ਕੁੱਝ ਹੈ?
ਗਾਇਕ ਤੋਂ ਸਿਆਸਤਦਾਨ ਬਣੇ ਹੰਸ ਰਾਜ ਹੰਸ ਦੀ ਕੁੱਲ ਜਾਇਦਾਦ
ਸਾਲ 2019 ਵਿੱਚ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਚੋਣ ਜਿੱਤ ਕੇ ਸੰਸਦ ਵਿੱਚ ਪਹੁੰਚੇ ਹੰਸ ਰਾਜ ਹੰਸ ਨੂੰ ਭਾਜਪਾ ਦੀ ਅੱਠਵੀਂ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਦਿੱਲੀ ਦੀਆਂ ਲਗਭਗ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਉਨ੍ਹਾਂ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ ਸੀ ਤਾਂ ਮੰਨਿਆ ਜਾ ਰਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਹਟਾ ਦਿੱਤਾ ਹੈ। ਪਰ ਭਾਜਪਾ ਨੇ ਉਨ੍ਹਾਂ ਨੂੰ ਇਕ ਵਾਰ ਫਿਰ ਪੰਜਾਬ ਦੇ ਫਰੀਦਕੋਟ ਤੋਂ ਚੋਣ ਮੈਦਾਨ ਵਿਚ ਉਤਾਰ ਕੇ ਹੈਰਾਨ ਕਰ ਦਿੱਤਾ ਹੈ।
10ਵੀਂ ਪਾਸ ਗਾਇਕ ਅਤੇ ਭਾਜਪਾ ਨੇਤਾ ਹੰਸ ਰਾਜ ਹੰਸ ਦੀ ਜਾਇਦਾਦ ਦੀ ਗੱਲ ਕਰੀਏ ਤਾਂ ਸਾਲ 2019 ‘ਚ ਚੋਣ ਕਮਿਸ਼ਨ ‘ਚ ਦਿੱਤੇ ਹਲਫਨਾਮੇ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 13 ਕਰੋੜ ਰੁਪਏ ਦੇ ਕਰੀਬ ਹੈ ਅਤੇ ਉਨ੍ਹਾਂ ‘ਤੇ 4,78,97,494 ਰੁਪਏ ਦੀ ਦੇਣਦਾਰੀ ਹੈ। .