ਬਿਆਸ, 5 ਅਪ੍ਰੈਲ 2024 : ਅੱਜ ਇੱਥੇ ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਕਮ ਸਹਾਇਕ ਰਿਟਰਨਿੰਗ ਅਫਸਰ ਹਲਕਾ 025 ਅਸੈਂਬਲੀ ਸੈਗਮੈਂਟ (ਰਿਜਰਵ) ਸ: ਰਵਿੰਦਰ ਸਿੰਘ ਅਰੋੜਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੀਆਂ ਚੋਣਾਂ ਸਬੰਧੀ ਹਲਕੇ ਦੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਲੋਕ ਸਭਾ ਚੋਣਾਂ ਸਬੰਧੀ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਬਣਾਏ ਗਏ ਵੋਟਰ ਸਹਾਇਤਾ ਕੇਂਦਰ ਵਿੱਚ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਰਜ ਕਰਾਉਣ ਜਾਂ ਨਿਪਟਾਰਾ ਕਰਨ ਲਈ ਆਨ ਲਾਇਨ ਐਪ ਜਾਰੀ ਕੀਤਾ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੰੁ ਹਿਦਾਇਤ ਕੀਤੀ ਕਿ ਉਹ ਉਕਤ ਐਪ ਆਪਣੇ ਮੋਬਾਇਲ ਫੋਨ ਵਿੱਚ ਡਾਊਨ ਲੋਡ ਕਰਕੇ ਇਸਦਾ ਫਾਇਦਾ ਲੈ ਸਕਦੇ ਹਨ । ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਮਾਣਯੋਗ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ ਅਤੇ ਵੋਟਾਂ ਪਾਉਣ ਦੇ ਕੰਮ ਨੂੰ ਅਮਨ ਅਮਾਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ । ਉਨ੍ਹਾਂ ਕਿਹਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵਗਾ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੱੁਕਣ ਦਿੱਤਾ ਜਾਵੇਗਾ ।
ਇਸ ਮੌਕੇ ਗੱਲਬਾਤ ਕਰਦਿਆਂ ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿਹਲਕਾ ਬਾਬਾ ਬਕਾਲਾ ਸਾਹਿਬ ਵਿੱਚ 2 ਲੱਖ, 2 ਹਜ਼ਾਰ 91 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨਗੇ, ਜਿੰਨ੍ਹਾਂ ਵਿੱਚ 1 ਲੱਖ 4 ਹਾਜ਼ਰ 922 ਮਰਦ ਅਤੇ 97,159 ਔਰਤਾਂ ਵੋਟਰ ਵਜੋਂ ਆਪਣੇ ਹੱਕ ਦਾ ਇਸਤੇਮਾਲ ਕਰਨਗੀਆਂ । ਉਨ੍ਹਾਂ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਕੁਲ 120 ਪਿੰਡ ਹਨ, ਜਿੰਨ੍ਹ੍ਹਾਂ ਵਿੱਚ 72 ਪਿੰਡ ਅੰਮ੍ਰਿਤਸਰ ਜ਼ਿਲ੍ਹੇ ਨਾਲ ਅਤੇ 48 ਪਿੰਡ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਹਨ । ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਹਲਕੇ ਵਿੱਚ 134 ਥਾਵਾਂ ਤੇ 234 ਬੂਥ ਸਥਾਪਿਤ ਕੀਤੇ ਜਾਣਗੇ, ਜਿੰਨ੍ਹਾਂ ਵਿੱਚ 110 ਪੋਲੰਿਗ ਬੂਥਾਂ ਨੂੰ ਖਤਰੇ ਵਾਲੇ ਬੂਥ ਐਲਾਨਿਆ ਗਿਆ ਹੈ ।