ਕਲਕੱਤਾ, 10 ਅਪ੍ਰੈਲ – ਕਲਕੱਤਾ ਹਾਈ ਕੋਰਟ ਨੇ ਅੱਜ ਸੰਦੇਸ਼ਖਾਲੀ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਵਿੱਚ ਸੀ.ਬੀ.ਆਈ. ਜਾਂਚ ਦਾ ਹੁਕਮ ਦਿੱਤਾ, ਜਿਸ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਸਥਾਨਕ ਨੇਤਾਵਾਂ ਦੇ ਖਿਲਾਫ ਔਰਤਾਂ ਦੇ ਜਿਨਸੀ ਸ਼ੋਸ਼ਣ ਅਤੇ ਜ਼ਮੀਨ ਹੜਪਨ ਦੇ ਦੋਸ਼ ਲਗਾਏ ਸਨ। ਇਸਤੋਂ ਪਹਿਲਾਂ ਇਨਫੋਰਸਮੈਂਟ ਡਾਈਰੈਕਟੋਰੇਟ ਦੀ ਟੀਮ ਤੇ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪੀ ਗਈ ਸੀ। ਹਾਈ ਕੋਰਟ ਨੇ ਹੁਕਮ ਦਿੰਦੇ ਹੋਏ ਕਿਹਾ ਕਿ ਸੰਦੇਸ਼ਖਾਲੀ ਵਿੱਚ ਮਾਮਲਿਆਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ। ਸਾਡੀ ਰਾਏ ਹੈ ਕਿ ਜਿਸ ਵੀ ਏਜੰਸੀ ਨੂੰ ਜਾਂਚ ਲਈ ਜ਼ਿੰਮੇਵਾਰੀ ਸੌਂਪੀ ਜਾਏ, ਸੂਬੇ ਨੂੰ ਉਸਨੂੰ ਉਚਿਤ ਸਮਰਥਨ ਦੇਣਾ ਹੋਵੇਗਾ। ਇਸ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਇਕ ਪੋਰਟਲ/ਈਮੇਲ ਆਈ.ਡੀ. ਲਾਂਚ ਕੀਤੀ ਜਾਣੀ ਚਾਹੀਦਾ ਹੈ। ਜ਼ਿਲ੍ਹਾ ਮਜਿਸਟ੍ਰੇਟ ਨੂੰ ਸਥਾਨਕ ਭਾਸ਼ਾ ਵਿੱਚ ਇਸਨੂੰ ਜਾਰੀ ਕਰਨ ਦੀ ਤਾਰੀਖ ਦਾ ਜ਼ਿਕਰ ਕਰਦੇ ਹੋਏ ਲੋੜੀਂਦਾ ਪ੍ਰਚਾਰ ਕਰਨਾ ਚਾਹੀਦਾ ਹੈ।