• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਾਜਪਾ ਦੇ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ

Asli Punjabi by Asli Punjabi
April 12, 2024
in Top Stories
0
ਭਾਜਪਾ ਦੇ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ
586
SHARES
3.3k
VIEWS
Share on FacebookShare on TwitterShare on Whatsapp

ਪਟਿਆਲਾ, 12 ਅਪ੍ਰੈਲ 2024:ਜਗਤਾਰ ਸਿੰਘ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜਾ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਦੀ ਰਿਹਾਇਸ਼ ਡਕਾਲਾ ਰੋਡ ਵਿਖੇ ਲਾਲ ਕੋਠੀ ਵਿਚ ਇੱਕ ਪ੍ਰਭਾਵਸ਼ਾਲੀ ਸਮਾਗਮ ਵਿਚ ਪਹੁੰਚ ਕੇ ਪ੍ਰੋ. ਸੀੜ੍ਹਾ ਨੂੰ ਅਧਿਕਾਰਤ ’ਤੇ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਸਨਮਾਨਤ ਕੀਤਾ। ਇਥੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਸੁਮੇਰ ਸਿੰਘ ਸੀੜ੍ਹਾ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਲਈ ਪਹਿਲਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਅਤੇ ਹੁਣ ਭਾਜਪਾ ਨੂੰ ਹੀ ਛੱਡ ਦਿੱਤਾ ਅਤੇ ਪੰਜਾਬੀ ਦੀਆਂ ਆਪਣੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅੱਜ ਸੁਮੱਚਾ ਪੰਜਾਬ ਹੀ ਇਹ ਮਹਿਸੂਸ ਕਰ ਰਿਹਾ ਹੈ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਸੁਮੇਰ ਸਿੰਘ ਸੀੜ੍ਹਾ ਇਲਾਕੇ ਦੀ ਉਘੀ ਸਖਸ਼ੀਅਤ ਹਨ ਅਤੇ ਹਮੇਸ਼ਾ ਲੋਕ ਸੇਵਾ, ਵਾਤਾਵਰਣ ਨੂੰ ਬਚਾਉਣ ਅਤੇ ਆਮ ਲੋਕਾਂ ਦੀ ਮਦਦ ਵਿਚ ਲੱਗੇ ਰਹਿੰਦੇ ਹਨ। ਅਜਿਹੀਆਂ ਸ਼ਖਸੀਅਤਾਂ ਦਾ ਆਪਣੇ ਆਪ ਵਿਚ ਸਮਾਜ ਵਿਚ ਵਿਸ਼ੇਸ ਸਨਮਾਨਤ ਹੁੰਦਾ ਹੈ ਅਤੇ ਅੱਜ ਪ੍ਰੋ. ਸੁਮੇਰ ਸਿੰਘ ਸੀੜ੍ਹਾ ਦੇ ਅਕਾਲੀ ਦਲ ਵਿਚ ਸਾਮਲ ਹੋਣ ਨਾਲ ਪਾਰਟੀ ਮਜਬੂਤ ਹੋਈ ਹੈ, ਉਥੇ ਅੱਜ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਜੁਝਾਰੂ ਸਿਪਾਹੀ ਵੀ ਅਕਾਲੀ ਦਲ ਨਾਲ ਜੁੜ ਗਿਆ ਹੈ।

ਪ੍ਰੋ. ਸੁਮੇਰ ਸਿੰਘ ਸੀੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਨਿੱਜੀ ਸਵਾਰਥ ਦੇ ਲਈ ਅਕਾਲੀ ਦਲ ਵਿਚ ਸ਼ਾਮਲ ਨਹੀਂ ਹੋਏ ਸਗੋਂ ਪੰਜਾਬ ਦੇ ਹਿੱਤ ਦੀ ਰੱਖਿਆ ਲਈ ਅੱਜ ਇੱਕ ਮੁੱਠ ਅਤੇ ਇੱਕ ਜੁਟ ਹੋ ਕੇ ਲੜਾਈ ਲੜਨ ਦੀ ਲੋੜ ਹੈ ਅਤੇ ਉਹ ਲੜਾਈ ਅਕਾਲੀ ਦਲ ਹੀ ਲੜ ਸਕਦਾ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਜਾਬੀਆਂ ਨੂੰ ਸਾਰੇ ਭੇਦਭਾਵ ਤਿਆਗ ਕੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਣ ਦਾ ਸੱਦਾ ਦਿੱਤਾ। ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਬਦਲਾਅ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਦੂਜੇ ਪਾਸੇ ਮਹਿਲਾਂ ਵਾਲੇ ਹਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਪੰਜ ਸਾਲ ਮੁੰਹ ਹੀ ਨਹੀਂ ਦਿਖਾਇਆ ਅਤੇ ਕੋਰੋਨਾ ਵਰਗੀ ਮਹਾਂਮਾਰੀ ਵਿਚ ਲੋਕਾਂ ਛੱਡ ਕੇ ਹੀ ਭੱਜ ਗਏ ਸਨ। ਮੰਚ ਦਾ ਸੰਚਾਲਨ ਅਕਾਸ ਬੋਕਸਰ, ਹੈਪੀ ਲੋਹਟ ਵਾਲਮੀਕਿਨ ਅਤੇ ਸੁਖਬੀਰ ਸਨੋਰ ਨੇ ਕੀਤਾ। ਪ੍ਰੋ. ਸੀੜਾ ਨੇ ਪਾਰਟੀ ਪ੍ਰਧਾਨ ਨੂੰ ਚਾਂਦੀ ਦੀ ਤੱਕੜੀ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਰਣਧੀਰ ਸਿੰਘ ਰੱਖੜਾ, ਤੇਜਿੰਦਰਪਾਲ ਸਿੰਘ ਸੰਧੂ, ਜਿਲਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ, ਦਿਹਾਤੀ ਹਲਕਾ ਇੰਚਾਰਜ਼ ਜਸਪਾਲ ਸਿੰਘ ਬਿੱਟੂ ਚੱਠਾ, ਸ਼ਹਿਰੀ ਹਲਕਾ ਇੰਚਾਰਜ਼ ਅਮਰਿੰਦਰ ਸਿੰਘ ਬਜਾਜ, ਸਿਮਰਨਜੀਤ ਸਿੰਘ ਬਿੱਲਾ, ਦਿਹਾਤੀ ਪ੍ਰਧਾਨ ਸੁਖਜਿੰਦਰ ਸਿੰਘ ਰਾਜਲਾ, ਸਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਜਸਵੰਤ ਸਿੰਘ ਟਿਵਾਣਾ,ਲਖਬੀਰ ਲੋਟ, ਮਲਕੀਤ ਡਕਾਲਾ, ਭੁਪਿੰਦਰ ਸਿੰਘ ਰੋਡਾ ਡਕਾਲਾ, ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਸੁਖਵਿੰਦਰ ਪਾਲ ਸਿੰਘ ਮਿੰਟਾ, ਗੁਰਮੁੱਖ ਸਿੰਘ ਢਿੱਲੋਂ, ਰਵਿੰਦਰ ਸਿੰਘ ਵਿੰਦਾ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕਰਨਵੀਰ ਸਿੰਘ, ਪਲਵਿੰਦਰ ਸਿੰਘ ਰਿੰਕੂ, ਮਨਪ੍ਰੀਤ ਸਿੰਘ ਚੱਢਾ, ਪਰਮਿੰਦਰ ਸ਼ੌਰੀ, ਦਰਵੇਸ਼ ਗੋਇਲ, ਹਰਜੀਤ ਸਿੰਘ ਜੀਤੀ, ਲਾਡੀ ਸਹਿਗਲ, ਗੁਰਧਿਆਨ ਸਿੰਘ ਭਾਨਰੀ, ਗੁਰਦਰਸ਼ਨ ਸਿੰਘ ਗਾਂਧੀ, ਲਵਜੋਤ ਸਿੰਘ, ਹਰਜੀਤ ਸਿੰਘ ਬਠੋਈ, ਗੁਰਮੇਜ ਸਿੰਘ ਸ਼ੇਰ ਮਾਜਰਾ, ਗੋਸ਼ਾ ਢੀਡਸਾ, ਚੂਹੜ ਸਿੰਘ, ਰਾਜੂ ਬੇਦੀ, ਬਬਲੂ ਖੋਰਾ, ਸਿਮਰ ਕੁੱਕਲ, ਅਭਿਸ਼ੇਕ ਸਿੰਘੀ, ਸ਼ੱਕੂ ਗਰੋਵਰ, ਦੀਪ ਰਾਜਪੂੁਤ, ਅਮਿਤ ਪੰਡਤ, ਅਮਿਤ ਸ਼ਰਮਾ, ਭੁਪਿੰਦਰ ਕੁਮਾਰ, ਬਲੇਦਵ ਸਿੰਘ ਖਲੀਫੇਵਾਲਾ, ਹਰਜਿੰਦਰ ਸਿੰਘ ਬੱਲ, ਜਸਵਿੰਦਰ ਸਿੰਘ, ਮਨਦੀਪ ਸਿੰਘ, ਸ਼ਾਮ ਸਿੰਘ ਅਬਲੋਵਾਲ, ਬਲਜੀਤ ਸਿੰਘ, ਬੀਬੀ ਰਜਿੰਦਰ ਕੌਰ ਕੋਹਲੀ, ਸਵਰਨ ਲਤਾ, ਹਰਭਜਨ ਕੌਰ, ਪ੍ਰਧਾਨ ਰਾਕੇਸ਼ ਸ਼ਰਮਾ, ਨੇਤਰ ਸਿੰਘ ਬਰਾੜ, ਹਰਦਿਆਲ ਸਿੰਘ ਭੱਟੀ, ਅਮਨਦੀਪ ਘੱਗਾ, ਸਤਵੀਰ ਲੱਡੂ, ਸੋਨੂੰ ਧਗਾਣੀਆਂ, ਮਨਜੀਤ ਸਿੰਘ, ਕੁਲਦੀਪ ਸਿੰਘ, ਸਤਪਾਲ ਮਿੱਤਲ ਨਾਭਾ, ਕੁਲਬੀਰ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ ਮੇਲਾ, ਹਰਦੀਪ ਸਿੰਘ ਖਹਿਰਾ, ਰਾਕੇਸ਼, ਹਰਪ੍ਰੀਤ ਕਾਕਾ, ਦਰਸ਼ਨ ਸਿੰਘ ਖਰੋੜ, ਲਵਲੀ ਅਛੂਤ, ਰਾਕੇਸ਼ ਨਾਭਾ, ਅਨਿਲ ਗੁਪਤਾ, ਨਿਰਮਲਜੀਤ, ਜਤਿੰਦਰ ਕਾਲਾ, ਹਿਮਾਲਿਆ ਕੇਹਰ,ਅਸ਼ੋਕ ਗੋਇਲ ਡਕਾਲਾ, ਮਹਿੰਦਰ ਮੋਹਨ, ਸੁਨੀਲ, ਅਤਿਮ ਡਾਬੀ, ਵਿਕਾਸ ਗਿੱਲ ਅਤੇ ਬਿੰਦਰ ਦਾਰੂ ਕੁਟੀਆ ਵੀ ਹਾਜ਼ਰ ਸਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਕਨੇਡਾ ਸਰਕਾਰ ਵੱਲੋਂ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ਬਦਲਾਅ

Next Post

DC ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
DC ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

DC ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

Recommended

ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ

September 7, 2023
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

May 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In