ਹੁਸ਼ਿਆਰਪੁਰ, 17 ਅਪ੍ਰੈਲ 2024- ਪੰਜਾਬ ਭਾਜਪਾ ਦੇ ਦਿੱਗਜ ਨੇਤਾ ਅਤੇ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਇਸੇ ਨਾਰਾਜ਼ਗੀ ਕਾਰਨ ਸਾਂਪਲਾ ਨੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਕਾ ਪਰਿਵਾਰ ਨੂੰ ਹਟਾ ਦਿੱਤਾ ਸੀ। ਸਾਂਪਲਾ ਦੀ ਨਰਾਜ਼ਗੀ ਨੂੰ ਦੂਰ ਕਰਨ ਵਾਸਤੇ ਹਰਜੀਤ ਗਰੇਵਾਲ ਅਤੇ ਵਿਨੀਤ ਜੋਸ਼ੀ ਨੇ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸਿਸ਼ ਕੀਤੀ।