ਪਠਾਨਕੋਟ : ਅੱਜ ਉਦੇਵੀਰ ਸਿੰਘ ਰੰਧਾਵਾ ਹੋਣਹਾਰ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਠਾ ਵਿਖੇ ਸਰਪੰਚ ਸੁੱਚਾ ਸਿੰਘ ਦੇ ਗ੍ਰਹਿ ਵਿਖੇ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਇਕ ਚੁਣਾਵੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਲੋਕ ਸਭਾ ਚੋਣਾਂ ਭਾਜਪਾ ਵੱਲੋਂ ਹਰ ਵਰਗ ਪ੍ਰਤੀ ਅਪਨਾਇਆ ਜਾ ਰਿਹਾ ਬੇਰੁੱਖੀ ਵਾਲਾ ਅਤੇ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਤੋਂ ਖਹਿਰਾ ਛੁਡਾਉਣ ਵਾਲਾ ਚੁਣਾਅ ਹੈ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਕੋਠਾ ਦੇ ਸੂਝਵਾਨ ਵਸਨੀਕਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿਚੋਂ ਮਹਿਗਾਈ, ਬੇਰੁਜ਼ਗਾਰੀ, ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ, ਦਲਿਤ ਵਰਗ ਦੇ ਕਲਿਆਣ ਲਈ , ਛੋਟੇ ਵਪਾਰੀਆਂ,ਔਰਤਾ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਮੁਲਾਜ਼ਮ ਮਸਲਿਆਂ ਅਤੇ ਅਗਨੀਵੀਰ ਸੈਨਿਕਾਂ ਦੇ ਮਸਲਿਆਂ ਦੇ ਹੱਲ ਲਈ ਕਾਂਗਰਸ ਪਾਰਟੀ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਉਣਾ ਅਤਿ ਜਰੂਰੀ ਹੈ ਉਹਨਾ ਪਿੰਡ ਵਾਸੀਆਂ ਨੂੰ ਹਾਰਦਿਕ ਅਪੀਲ ਕੀਤੀ ਕਿ ਪਿੰਡ ਦੇ ਸਾਰੇ ਵਸਨੀਕ ਕਾਂਗਰਸ ਪਾਰਟੀ ਦੀ ਡੱਟ ਕਿ ਮੱਦਦ ਕਰਨ ਤਾਂ ਕਿ ਭਾਜਪਾ ਅਤੇ ਉਸਦੀ ਬੁੱਕਲ ਵਿਚ ਬੈਠ ਕਿ ਪਰਦੇ ਪਿੱਛੇ ਕੰਮ ਕਰ ਰਹੀਆਂ ਪਾਰਟੀਆਂ ਵੱਲੋਂ ਜੋ ਪੰਜਾਬ ਨਾਲ ਮਤਰੇਈ ਮਾਂ ਵਾਲਾ ਕੀਤਾ ਜਾ ਰਿਹਾ ਹੈ ਉਸ ਤੋਂ ਛੁਟਕਾਰਾ ਪਾਇਆ ਜਾਵੇ ਇਸ ਮੌਕੇ ਤੇ ਪਿੰਡ ਵਾਸੀਆਂ ਨੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਇਕ ਜੂਨ ਵਾਲੇ ਦਿਨ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾ ਕਿ ਮਾਝੇ ਦੇ ਜਰਨੈਲ ਅਤੇ ਕਾਂਗਰਸ ਪਾਰਟੀ ਦੇ ਧਾਕੜ ਅਤੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਜੀ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਇਸ ਮੌਕੇ ਤੇ ਉਦੇਵੀਰ ਸਿੰਘ ਰੰਧਾਵਾ ਨਾਲ ਹਲਕਾ ਡੇਰਾ ਬਾਬਾ ਨਾਨਕ ਕਾਂਗਰਸ ਪਾਰਟੀ ਦੇ ਯੂਥ ਆਗੂ ਅਤੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ