ਨਵੀਂ ਦਿੱਲੀ, 18 ਅਪ੍ਰੈਲ 2024 : ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਸੁਣਵਾਈ ਹੋਈ।
ਦੱਸਿਆ ਜਾ ਰਿਹਾ ਹੈ ਕਿ ਅਦਾਲਤ ‘ਚ ਆਪਣੀ ਦਲੀਲ ਦਿੰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਸਿਹਤ ਦੇ ਆਧਾਰ ‘ਤੇ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਈਡੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਪੁਰੀ-ਆਲੂ, ਅੰਬ ਅਤੇ ਮਠਿਆਈਆਂ ਖਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵੱਧ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਮਾਨਤ ਮਿਲ ਸਕੇ। ਇੱਥੇ ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਇੱਕ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਚਾਹੁੰਦੇ ਹਨ।