ਕਨੌਜ, 23 ਅਪ੍ਰੈਲ – ਕਨੌਜ ਵਿੱਚ ਆਗਰਾ-ਲਖਨਊ ਐਕਸਪ੍ਰੈਸ ਵੇਅ ਤੇ ਅੱਜ ਦੀ ਸਵੇਰ ਨੂੰ ਇਕ ਸੜਕ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਗਰਾ-ਲਖਨਊ ਐਕਸਪ੍ਰੈਸ ਵੇਅ ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ।
ਇਸ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਵਿਅਕਤੀ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਖੇਤਰ ਦੇ ਪਿਪਰੌਲੀ ਪਿੰਡ ਨੇੜੇ ਵਾਪਰੀ ਹੈ। ਇੱਥੇ ਬੱਸ ਡਿਵਾਈਡਰ ਤੋੜ ਕੇ ਟਰੱਕ ਨਾਲ ਟਕਰਾ ਗਈ। ਹਾਦਸਾਗ੍ਰਸਤ ਬੱਸ ਗੋਰਖਪੁਰ ਤੋਂ ਦਿੱਲੀ ਜਾ ਰਹੀ ਸੀ। ਸਾਰੇ ਜ਼ਖਮੀਆਂ ਨੂੰ ਇਲਜਾ ਦੇ ਤਿਰਵਾ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।
ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ 4.15 ਵਜੇ ਗੋਰਖਪੁਰ ਤੋਂ ਦਿੱਲੀ ਜਾ ਰਹੀ ਬੱਸ ਕਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਅਧੀਨ ਆਗਰਾ-ਲਖਨਊ ਐਕਸਪ੍ਰੈਸ ਵੇਅ ਤੇ ਡਿਵਾਈਡਰ ਤੋੜ ਕੇ ਉਲਟ ਦਿਸ਼ਾ ਵਿੱਚ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਜਿਸ ਵਿੱਚ 4 ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 34 ਲੋਕ ਜ਼ਖਮੀ ਹੋ ਗਏ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਹੈ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਤਿਰਵਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਾਡੇ ਕੋਲ 38 ਯਾਤਰੀ ਆਏ ਹਨ, ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਲਖਨਊ ਰੈਫਰ ਕਰ ਦਿੱਤਾ ਗਿਆ ਹੈ।