ਫਤਿਹਗੜ੍ਹ ਸਾਹਿਬ 25 ਅਪ੍ਰੈਲ 2024 – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ । ਇਹ ਮਲੇਰੀਆ ਦਿਵਸ ਥੀਮ Accelerating the fight against malaria for a more equitable world ਤਹੀਤ ਮਨਾਇਆ ਗਿਆ। ਇਸ ਪ੍ਰੋਗਰਾਮ ਤਹਿਤ ਬੱਚਿਆਂ ਤੋਂ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਜਾਗਰੂਕ ਵੀ ਕੀਤਾ ਗਿਆ।
ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਸੰਬੋਧਨ ਕਰਦੇ ਕਿਹਾ ਕਿ ਬੱਚਿਆਂ ਦੇ ਪੋਸਟਰ ਮੇਕਿੰਗ ਕੰਪਟੀਸ਼ਨ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਵਿੱਚ ਮਲੇਰੀਆ ਬੁਖਾਰ ਦੇ ਪ੍ਰਤੀ ਬੁਖਾਰ ਦੇ ਲੱਛਣ ਮਲੇਰੀਆ ਤੋਂ ਬਚਾਓ ਅਤੇ ਸਾਵਧਾਨੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ਆਉਣ ਵਾਲੇ ਸੀਜਨ ਵਿੱਚ ਮੱਛਰਾਂ ਤੇ ਬਚਣ ਲਈ ਲੋਕਾਂ ਨੂੰ ਖੁਦ ਹੀ ਉਪਾਅ ਕਰਨ ਦੀ ਲੋੜ ਹੈ ਮਲੇਰੀਆ ਦਾ ਮੱਛਰ ਖੜੇ ਪਾਣੀ ਵਿੱਚ ਆਂਡੇ ਦਿੰਦਾ ਹੈ ਜਦੋਂ ਕੀ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਅੰਡੇ ਦਿੰਦਾ ਹੈ ਅਤੇ ਆਉਣ ਵਾਲਾ ਬਰਸਾਤ ਦਾ ਮੌਸਮ ਦੋਵਾਂ ਲਈ ਬਹੁਤ ਅਨੁਕੂਲ ਹੈ ਇਸ ਲਈ ਲੋਕਾਂ ਨੂੰ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਹੋਣ ਨਹੀਂ ਦੇਣਾ ਚਾਹੀਦਾ।
ਪਰਿੰਜ ਦੀਆਂ ਟਰੇਆਂ ਵਿੱਚ ਖੜੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ ਇਸ ਕਰਕੇ ਟਰੇਆਂ ਨੂੰ ਸਾਫ ਕਰਨਾ ਚਾਹੀਦਾ ਹੈ ਮੱਛਰਾਂ ਤੋਂ ਬਚਣ ਲਈ ਜਾਲੀਦਾਰ ਦਰਵਾਜੇ ਮੱਛਰ ਭਜਾਉ ਕਰੀਮਾ ਓਡੋਮਾਸ ਆਲ ਆਊਟ ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਲਾ ਐਪੀਡਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ ਨੇ ਸੰਬੋਧਨ ਕਰਦੇ ਕਿਹਾ ਕਿ ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਤੇਜ ਸਿਰ ਦਰਦ ਤੇਜ ਬੁਖਾਰ ਠੰਡ ਲੱਗਣੀ ਕਾਮੇ ਨਾਲ ਬੁਖਾਰ ਹੋਣਾ ਬੁਖਾਰ ਉਤਰਨ ਤੋਂ ਬਾਅਦ ਪਸੀਨਾ ਆਉਣਾ ਤੇ ਥਕਾਵਟ ਮਹਿਸੂਸ ਹੋਣਾ ਹੈ। ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਹੌਸਲਾ ਅਫਜਾਈ ਲਈ ਇਨਾਮ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਵੱਲੋਂ ਦਿੱਤੇ ਗਏ ਪਹਿਲੇ ਸਥਾਨ ਤੇ ਮੁਸਕਾਨ ਦੂਜੇ ਸਥਾਨ ਤੇ ਸਿਮਰਨ ਕੌਰ ਅਤੇ ਤੀਜੇ ਸਥਾਨ ਤੇ ਸੁਖਵਿੰਦਰ ਸਿੰਘ ਰਹੇ ਜਿਲੇ ਭਰ ਵਿੱਚ ਸਕੂਲਾਂ ਅਤੇ ਹੋਰ ਵੱਖ ਵੱਖ ਥਾਵਾਂ ਤੇ ਬੈਨਰ ਪੋਸਟਰ ਪੋਫਲੈਂਟ ਰਾਹੀਂ ਲੋਕਾਂ ਨੂੰ ਮਲੇਰੀਆ ਤੋਂ ਬਚਾਉਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਮੁੱਖ ਅਧਿਆਪਕ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਧੰਨਵਾਦ ਕੀਤਾ ਗਿਆ ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ ਜਸਵਿੰਦਰ ਕੌਰ ਮਲਟੀਪਰਪਸ ਹੈਲਥ ਵਰਕਰ ਜਗਰੂਪ ਸਿੰਘ ਮਨਵੀਰ ਸਿੰਘ ਮਨਿੰਦਰ ਸਿੰਘ ਆਸ਼ਾ ਵਰਕਰਾਂ ਮਨਪ੍ਰੀਤ ਕੌਰ ਤੋਂ ਇਲਾਵਾ ਸਕੂਲੀ ਬੱਚੇ ਹਾਜ਼ਰ ਸਨ।