ਚੰਡੀਗੜ੍ਹ, 24 ਅਪ੍ਰੈਲ – ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦੇ ਹਨ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਇਸ ਸੰਬੰਧੀ ਮੀਡੀਆਂ ਨੂੰ ਦੱਸਿਆ ਕਿ ਉਹਨਾਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਦੌਰਾਨ ਅੰਮ੍ਰਿਤਪਾਲ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ ਸੀ ਜਿਸਤੇ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿਤੀ ਹੈ।