ਨਵੀਂ ਦਿੱਲੀ, 1 ਮਈ – ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਦੂਜੇ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਹਾਲਾਂਕਿ ਇਸ ਵਾਰ ਵੀ 19 ਕਿੱਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਾਈ ਗਈ ਹੈ। ਸਿਲੰਡਰ ਦੀਆਂ ਕੀਮਤਾਂ ਵਿੱਚ 19-20 ਰੁਪਏ ਦੀ ਕਮੀ ਆਈ ਹੈ। ਨਵੇਂ ਸਿਲੰਡਰ ਦੀਆਂ ਕੀਮਤਾਂ ਆਈ ਓ ਸੀ ਐਲ ਦੀ ਵੈਬਸਾਈਟ ਤੇ ਅਪਡੇਟ ਕੀਤੀਆਂ ਗਈਆਂ ਹਨ, ਜੋ ਕਿ ਅੱਜ ਤੋਂ ਲਾਗੂ ਹਨ।
ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਅੱਜ ਤੋਂ ਰਾਜਧਾਨੀ ਦਿੱਲੀ ਵਿੱਚ 19 ਕਿੱਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 19 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਇਸ ਦੀ ਕੀਮਤ 1764.50 ਰੁਪਏ ਤੋਂ ਘੱਟ ਕੇ 1745.50 ਰੁਪਏ ਤੇ ਆ ਗਈ ਹੈ। ਇਸੇ ਤਰ੍ਹਾਂ ਮੁੰਬਈ ਵਿਚ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ 1717.50 ਰੁਪਏ ਤੋਂ ਘੱਟ ਕੇ 1698.50 ਰੁਪਏ ਹੋ ਗਈ ਹੈ। ਚੇਨਈ ਵਿੱਚ ਵੀ ਇਹ ਸਿਲੰਡਰ 19 ਰੁਪਏ ਸਸਤਾ ਹੋ ਗਿਆ ਹੈ ਅਤੇ ਇਸ ਦੀ ਕੀਮਤ 1930 ਰੁਪਏ ਤੋਂ ਘੱਟ ਕੇ 1911 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 1 ਰੁਪਏ ਹੋਰ ਯਾਨੀ 20 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਹੁਣ ਤੱਕ ਇਹ ਸਿਲੰਡਰ ਜੋ 1879 ਰੁਪਏ ਵਿੱਚ ਵਿਕ ਰਿਹਾ ਸੀ, ਹੁਣ ਇੱਥੇ 1859 ਰੁਪਏ ਹੋ ਗਿਆ ਹੈ।