ਚੰਡੀਗੜ੍ਹ, 2 ਮਈ, 2024: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸਮਾਜਸੇਵੀ ਕਾਰਕੁਨ ਅਤੇ ਵਿਦਵਾਨ ਡਾ: ਰੀਤੂ ਸਿੰਘ ਨੂੰ ਚੰਡੀਗੜ੍ਹ ਸੀਟ ਤੋਂ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ।
ਡਾ: ਰੀਤੂ ਸਿੰਘ ਦਿੱਲੀ ਯੂਨੀਵਰਸਿਟੀ ਦੇ ਸਾਹਮਣੇ 200 ਤੋਂ ਵੱਧ ਦਿਨਾਂ ਦੇ ਪ੍ਰਦਰਸ਼ਨ ਦੌਰਾਨ ਸੁਰਖੀਆਂ ਵਿੱਚ ਰਹੀ ਸੀ। ਉਹ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਅਤੇ ਆਪਣੀ ਪੜ੍ਹਾਈ ਜੰਮੂ ਅਤੇ ਦਿੱਲੀ ਤੋਂ ਕੀਤੀ ਹੈ। ਉਹ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ‘ਚ ਵੀ ਸ਼ਾਮਲ ਹੋਈ ਸੀ।