ਪਟਿਆਲਾ 2 ਮਈ 2024 : ਪਟਿਆਲਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਸੁਰਜੀਤ ਅਬਲੋਵਾਲ ਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਜਸਪਾਲ ਸਿੰਘ ਕਲਿਆਣ ਅਤੇ ਅਕਾਲੀ ਦਲ ਦੇ ਦੋ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਕੌਂਸਲਰ ਕੰਵਲਜੀਤ ਸਿੰਘ ਗੋਨਾ ਅਤੇ ਰਵਿੰਦਰ ਪਾਲ ਸਿੰਘ ਜੌਹਨੀ ਕੋਹਲੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ। ਦੋਵਾਂ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ ਵਿਖੇ ਪਾਰਟੀ ਵਿਚ ਸ਼ਾਮਿਲ ਕੀਤਾ ਹੈ।
















