ਅੰਮ੍ਰਿਤਸਰ, 2 ਮਈ 2024- ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਰ ਧਰਮ ਦੇ ਬਾਰੇ ਜਿਆਦਾ ਜਾਣਕਾਰੀ ਨਹੀਂ ਹੈ ਤਾਂ ਕਿਸੇ ਨੂੰ ਵੀ ਧਰਮ ਤੇ ਟਿੱਪਣੀ ਨਹੀਂ ਕਰਨੀ ਚਾਹੀਦੀ। ਦੱਸ ਦਈਏ ਕਿ, ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬੇ ਨਾਨਕ ਦੇ ਪੰਜੇ ਨਾਲ ਕੀਤੀ ਗਈ ਸੀ। ਦੂਜੇ ਪਾਸੇ ਭਾਜਪਾ ਦੇ ਨੇਤਾ ਬੋਨੀ ਅਜਨਾਲਾ ਵੱਲੋਂ ਵੀ ਇੱਕ ਸਟੇਜ ਤੋਂ ਸਿੱਖ ਧਰਮ ਤੇ ਟਿੱਪਣੀ ਕੀਤੀ ਗਈ ਜਿਸ ਨੂੰ ਲੈ ਕੇ ਸਿੱਖਾਂ ਦੇ ਵਿੱਚ ਰੋਸ ਸੀ। ਦੋਵੇਂ ਆਗੂਆਂ ਦੀਆਂ ਵਿਵਾਦਿਤ ਟਿੱਪਣੀਆਂ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਜੇ ਧਰਮ ਦੇ ਬਾਰੇ ਜਾਣਕਾਰੀ ਨਾ ਹੋਵੇ ਤਾਂ, ਨਹੀਂ ਬੋਲਣਾ ਚਾਹੀਦਾ। ਉਨ੍ਹਾਂ ਸਮੂਹ ਲੀਡਰਾਂ ਨੂੰ ਅਪੀਲ ਕੀਤੀ ਕਿ, ਉਹ ਰਾਜਨੀਤੀ ਵਿਚ ਧਰਮ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ।