ਐਸ ਏ ਐਸ ਨਗਰ, 3 ਮਈ – ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਤਾਂ ਤੇ ਪਰਪੱਕ ਰਿਹਾ ਹੈ। ਸਥਾਨਕ ਫ਼ੇਜ਼ 7 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਰੱਖੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਘਰਸ਼ਾਂ ਵਿੱਚੋਂ ਨਿਕਲੀ ਦੇਸ਼ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜਿਸਨੇ ਹਮੇਸ਼ਾਂ ਹੀ ਪੰਥਕ ਹਿੱਤਾਂ ਦੀ ਪਹਿਰੇਦਾਰੀ ਕੀਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ ਅਤੇ ਆਪ ਸਰਕਾਰ ਦੇ ਸੱਤਾ ਵਿੱਚ ਬੈਠਣ ਤੋਂ ਬਾਅਦ ਸੂਬੇ ਵਿੱਚ ਅਰਾਜਕਤਾ ਵਾਲਾ ਮਾਹੌਲ ਫੈਲ ਚੁੱਕਾ ਹੈ, ਸ਼ਰੇਆਮ ਧਮਕੀਆਂ ਦੇ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਹਰ ਵਰਗ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਪੰਜਾਬ ਦੇ ਕਾਰੋਬਾਰੀ ਅਤੇ ਉਦਯੋਗਪਤੀ ਪੰਜਾਬ ਛੱਡ ਕੇ ਗੁਆਂਢੀ ਰਾਜਾਂ ਵੱਲ ਭੱਜ ਰਹੇ ਹਨ।
ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰਾ ਸ਼ੁਰੂ ਤੋਂ ਹੀ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ। ਰਾਮਗੜ੍ਹੀਆ ਭਾਈਚਾਰੇ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਕਲਸੀ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰਾ ਪੂਰੀ ਤਰ੍ਹਾਂ ਇਕਜੁਟ ਹੋ ਕੇ ਸz. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਕੰਮ ਕਰੇਗਾ ਅਤੇ ਉਹਨਾਂ ਨੂੰ ਜਿਤਾਇਆ ਜਾਵੇਗਾ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਹਲਕਾ ਇੰਚਾਰਜ਼ ਪਰਵਿੰਦਰ ਸਿੰਘ ਸੋਹਾਣਾ, ਪੀ ਏ ਸੀ ਮੈਂਬਰ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ ਅਤੇ ਗੁਰਚਰਨ ਸਿੰਘ ਨੰਨੜਾ, ਸ਼ਹਿਰੀ ਪ੍ਰਧਾਨ ਸ.ਕਮਲਜੀਤ ਸਿੰਘ ਰੂਬੀ, ਨਰਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਸੂਰਤ ਸਿੰਘ ਕਲਸੀ, ਬਿਕਰਮਜੀਤ ਸਿੰਘ, ਦੀਦਾਰ ਸਿੰਘ ਕਲਸੀ, ਬਲਵਿੰਦਰ ਸਿੰਘ ਕਲਸੀ, ਬਲਦੇਵ ਸਿੰਘ ਕਲਸੀ, ਦਲਜੀਤ ਸਿੰਘ, ਗੁਰਬਖਸ਼ ਸਿੰਘ ਜੰਡੂ, ਨਿਰਮਲ ਸਿੰਘ ਸਭਰਵਾਲ, ਜਸਪਾਲ ਸਿੰਘ ਵਿਰਕ, ਮੇਜਰ ਸਿੰਘ ਭੁੱਲਰ, ਭੁਪਿੰਦਰ ਸਿੰਘ ਚਾਨੇ, ਬਲਵਿੰਦਰ ਸਿੰਘ ਹੂੰਝਣ, ਨਰਾਇਣ ਸਿੰਘ, ਸਰਜੀਤ ਸਿੰਘ ਮਠਾੜੂ, ਹਰਚਰਨ ਸਿੰਘ ਗਿੱਲ, ਬਲਵਿੰਦਰ ਸਿੰਘ ਬੱਲ, ਕੰਵਰਦੀਪ ਸਿੰਘ ਮਣਕੂ, ਤਜਿੰਦਰ ਸਿੰਘ, ਬਹਾਦਰ ਸਿੰਘ, ਬਲਵਿੰਦਰ ਸਿੰਘ ਟੌਹੜਾ, ਨਿਰਮਲ ਸਿੰਘ ਭੁਰਜੀ, ਪਵਿੱਤਰ ਸਿੰਘ ਵਿਰਦੀ, ਰਣਜੀਤ ਸਿੰਘ ਹੰਸਪਾਲ, ਜਸਵਿੰਦਰ ਸਿੰਘ ਫੁੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਾਮਗੜ੍ਹੀਆ ਭਾਈਚਾਰੇ ਦੇ ਮੈਂਬਰ ਅਤੇ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।