• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ੍ਰੀ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤ ਛਕ ਕੇ ਨਿਊਜ਼ੀਲੈਂਡ ਦੀ ਆਰਮੀ ‘ਚ ਭਰਤੀ ਹੋਇਆ ਗੋਰਾ ਸਿੱਖ

Asli Punjabi by Asli Punjabi
July 5, 2020
in Top Stories
0
ਸ੍ਰੀ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤ ਛਕ ਕੇ ਨਿਊਜ਼ੀਲੈਂਡ ਦੀ ਆਰਮੀ ‘ਚ ਭਰਤੀ ਹੋਇਆ ਗੋਰਾ ਸਿੱਖ
587
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤ ਛਕਿਆ-ਨਿਊਜ਼ੀਲੈਂਡ ਦੀ ਆਰਮੀ ਡਟਿਆ
– ਨਿਊਜ਼ੀਲੈਂਡ ਆਰਮੀ ‘ਚ ਕੱਲ੍ਹ ਅੰਮ੍ਰਿਤਧਾਰੀ ਗੋਰੇ ਨੌਜਵਾਨ
– ਸ. ਲੂਈ ਸਿੰਘ ਖਾਲਸਾ ਦੀ ਪਾਸਿੰਗ ਪਰੇਡ ‘ਚ ਵੱਖਰੀ ਪਹਿਚਾਣ
– ਦਸਤਾਰ ਧਾਰ ਅੱਗੇ ਵਧਣ ਲਈ ਸਿੱਖ ਨੌਜਵਾਨਾਂ ਲਈ ਇੱਕ ਉਦਾਹਰਣ

ਔਕਲੈਂਡ, 5 ਜੁਲਾਈ 2020 – ਨਿਊਜ਼ੀਲੈਂਡ ਆਰਮੀ ਇਸ ਵੇਲੇ 175ਵੇਂ ਸਾਲ ਦੇ ਵਿਚ ਹੈ। ਇਹ ਦੇਸ਼ ਭਾਵੇਂ ਧਰਤੀ ਦੇ ਨਾਲ ਧਰਤੀ ਜੋੜਨ ਵਾਲੀ ਸਰਹੱਦ ਨਹੀਂ ਰੱਖਦਾ ਪਰ ਸਮੁੰਦਰੀ ਸਰਹੱਦਾਂ ਦੀ ਰਾਖੀ ਬਾਖੂਬੀ ਕਰਦਾ ਹੈ। ਦੇਸ਼ ਦੀ ਸੁਰੱਖਿਆ ਲਈ ਇੱਥੇ ਦੀ ਆਰਮੀ ਇੱਕ ਆਧੁਨਿਕ ਸੈਨਾ ਹੈ ਜੋ ਕਿ ਸੰਯੁਕਤ ਰਾਸ਼ਟਰ ਦੀ ਸਹਾਇਤਾ ਨਾਲ ਅਫਗਾਨਿਸਤਾਨ ਦੇ ਵਿੱਚ ਵੀ ਆਪਣੀਆਂ ਸੇਵਾਵਾਂ ਦਿੰਦੀ ਹੈ। ਬੀਤੇ ਕੱਲ੍ਹ ਆਰਮੀ ਦੇ ਵਿਚ ਨਵੇਂ ਭਰਤੀ ਹੋਏ 63 ਮੁੰਡਿਆਂ ਦੀ ਪਾਸਿੰਗ ਪ੍ਰੇਡ ਹੋਈ।
ਇਸ ਪਾਸਿੰਗ ਪ੍ਰੇਡ ਦੇ ਵਿਚ 23 ਸਾਲਾ ਇਕ ਗੋਰੇ ਨੌਜਵਾਨ ਜਿਸਨੇ ਆਰਮੀ ਦੀ ਵਰਦੀ ਵਾਲੀ ਹਰੀ ਰੰਗੀ ਪੱਗ ਬੰਨ੍ਹੀ ਹੋਈ ਸੀ, ਪੱਗੇ ਉਤੇ ਆਰਮੀ ਦਾ ਲੋਗੋ, ਭੂਰੀ-ਭੂਰੀ ਦਾੜੀ ਪ੍ਰਕਾਸ਼ ਰੂਪ ਵਿਚ ਅਤੇ ਕੱਛ ‘ਚ ਮਿਲਟ੍ਰੀ ਸਲੀਕੇ ਨਾਲ ਬੰਦੂਕ ਫੜੀ ਹੋਈ ਸੀ ਤਾਂ ਸਾਰਿਆਂ ਦਾ ਧਿਆਨ ਆਪਣੇ ਇਸ ਵੱਲੇ ਖਿੱਚਿਆ ਗਿਆ। ਕੈਮਰੇ ਟਿੱਕ-ਟਿਕ ਕਰਨ ਲੱਗੇ। ਗੋਰਾ ਚਿੱਟਾ ਰੰਗ ਅਤੇ ਉਸਦੀ ਵੱਖਰੀ ਪਹਿਚਾਣ ਸਿੱਖੀ ਦੀ ਵੱਖਰੀ ਪਹਿਚਾਣ ਦਾ ਵਾਕਿਆ ਪੂਰਾ ਕਰ ਰਹੀ ਸੀ। ਇਸ ਗੋਰੇ ਨੌਜਵਾਨ ਦਾ ਨਾਂਅ ਹੈ ਲੂਈ ਸਿੰਘ ਖਾਲਸਾ। ਉਂਝ ਇਸਦਾ ਅੰਗਰੇਜੀ ਨਾਂਅ ਲੂਈਸ ਟਾਲਬੋਟ। ਲਭ-ਲਭਾ ਕੇ ਇਸ ਨਾਲ ਸੰਪਕ ਕੀਤਾ ਅਤੇ ਪੜ੍ਹੋ ਸਾਰੀ ਕਹਾਣੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕਮਾਲ ਦੀ ਸਟੋਰੀ: ਇਹ ਨੌਜਵਾਨ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤ ਛਕਦਾ ਹੈ ਅਤੇ ਫਿਰ ਨਿਊਜ਼ੀਲੈਂਡ ਦੀ ਆਰਮੀ ਵਿਚ ਕਿਵੇਂ ਆ ਕੇ ਡੱਟਦਾ ਹੈ, ਬੜੀ ਕਮਾਲ ਦੀ ਕਹਾਣੀ ਹੈ। ਅੱਜ ਇਸ ਪੱਤਰਕਾਰ ਨਾਲ ਦੇਰ ਰਾਤ ਹੋਣ ਦੇ ਬਾਵਜੂਦ ਵੀ ਉਸਨੇ ਪੰਜਾਬੀ ਹਿੱਲੀ ਵਿਚ ਗੱਲ ਕੀਤੀ। ਉਹ ਜਦੋਂ ਹੈਲੋ ਕਹਿਣ ਉੱਤੇ ਬਾਬਾ ਜੀ ਕਰਕੇ ਸੰਬੋਧਨ ਹੋਇਆ ਤਾਂ ਬੜੀ ਕਮਾਲ ਦੀ ਗੱਲ ਲੱਗੀ। ਸਿੱਖੀ ਜੀਵਨ ਦੇ ਵਿਚ ਕਿਵੇਂ ਆਏ? ਬਾਰੇ ਗੱਲਬਾਤ ਕੀਤੀ ਤਾਂ ਇੰਝ ਲੱਗਿਆ ਜਿਵੇਂ ਉਸਨੂੰ ਸਿੱਖੀ ਅਤੇ ਸਿੱਖੀ ਜੀਵਨ 5 ਸਾਲਾਂ ਵਿਚ ਹੀ ਸਮਝ ਆ ਗਿਆ ਹੋਵੇ ਅਤੇ ਬਹੁਤੇ ਸਿੱਖਾਂ ਨੂੰ ਸਿੱਖਾਂ ਦੇ ਘਰ ਪੈਦ ਹੋਣ ਦੇ ਦਹਾਕਿਆਂ ਬਾਅਦ ਵੀ ਉਨ੍ਹਾਂ ਸਮਝ ਨਾ ਆਇਆ ਹੋਵੇ।

ਇਹ ਨੌਜਵਾਨ ਕੈਂਟਰਬਰੀ ਦੇ ਇਕ ਸ਼ਹਿਰ ਟੀਮਾਰੂ ਦਾ ਰਹਿਣਾ ਵਾਲਾ ਹੈ ਅਤੇ ਇਸਨੇ ਕਾਲਜ ਦੀ ਆਪਣੀ ਪੜ੍ਹਾਈ ਕ੍ਰਾਈਸਟ ਕਾਲਜ ਕ੍ਰਾਈਸਟਚਰਚ ਤੋਂ ਪੂਰੀ ਕੀਤੀ। ਸਿੱਖੀ ਜੀਵਨ ਬਾਰੇ ਉਸਨੇ ਦੱਸਿਆ ਕਿ 2015 ਦੇ ਵਿਚ ਸਕੂਲ ਤੋਂ ਬਾਅਦ ਉਹ ਆਪਣੇ ਇਕ ਦੋਸਤ ਦੇ ਘਰ ਇਕ ਸਿੱਖ ਨੌਜਵਾਨ ਸ. ਤੇਜਿੰਦਰ ਸਿੰਘ (ਹੁਣ ਕੈਨੇਡਾ) ਨੂੰ ਮਿਲਿਆ। ਉਸਨੇ ਗੁਰੂ ਘਰ ਬਾਰੇ ਜਾਣਕਾਰੀ ਮੰਗੀ। ਇਸਨੂੰ ਕ੍ਰਾਈਸਟਚਰਚ ਦੇ ਗੁਰਦੁਆਰਾ ਜਗਤ ਗੁਰੂ ਨਾਨਕ ਸਾਹਿਬ ਵਿਖੇ ਆਉਣ ਲਈ ਕਿਹਾ ਗਿਆ। ਜਿੱਥੇ ਉਸਨੂੰ ਇਕ ਅਲੱਗ ਤਰ੍ਹਾਂ ਸਕੂਨ ਦਿੰਦਾ ਅਹਿਸਾਸ ਹੋਇਆ। ਗੁਰਬਾਣੀ ਦੇ ਇੰਗਲਿਸ਼ ਅਰਥ ਹਿਰਦੇ ਵਸ ਗਏ। ਫਿਰ ਇਹ ਹਰ ਹਫਤੇ ਗੁਰਦੁਆਰਾ ਸਾਹਿਬ ਜਾਣ ਲੱਗਾ ਜਿੱਥੇ ਉਸਨੂੰ ਸਿੱਖ ਨੌਜਵਾਨ ਭਾਈ ਸੁਖਪ੍ਰੀਤ ਸਿੰਘ, ਕਮਲ ਸਿੰਘ, ਦਿਲਰਾਜ ਸਿੰਘ, ਕੰਵਲਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਹੋਰੀਂ ਮਿਲਦੇ ਰਹਿੰਦੇ ਅਤੇ ਸਿੱਖੀ ਜੀਵਨ ਵੱਲ ਇਹ ਵੀ ਪ੍ਰੇਰਿਤ ਹੋਣ ਲੱਗਾ।

ਜੂਨ 2018 ਦੇ ਵਿਚ ਇਹ ਨੌਜਵਾਨ ਪੰਜਾਬ ਜਾਂਦਾ ਹੈ, ਇਕ ਸਿੱਖ ਪਰਿਵਾਰ ਨਾਲ ਰਹਿੰਦਾ ਹੈ, ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਅੰਮ੍ਰਿਤਪਾਨ ਕਰਦਾ ਹੈ, ਚੋਲਾ ਪਹਿਨਦਾ ਹੈ, ਗੁਰਮੁਖੀ ਸਿੱਖਣੀ ਸ਼ੁਰੂ ਕਰਦਾ ਹੈ, ਬਾਣੀ ਪੜ੍ਹਨੀ ਸ਼ੁਰੂ ਕਰਦਾ ਹੈ, ਸ੍ਰੀ ਦਰਬਾਰ ਸਾਹਿਬ ਜਾਂਦਾ ਹੈ, ਸੜਕਾਂ ਉਤੇ ਲਿਖੇ ਪੰਜਾਬੀ ਬੋਰਡ ਪੜ੍ਹ ਕੇ ਪ੍ਰੈਕਟਿਸ ਕਰਦਾ ਹੈ ਅਤੇ ਵਾਪਿਸ ਨਿਊਜ਼ੀਲੈਂਡ ਆ ਕੇ ਤਬਲਾ ਅਤੇ ਕੀਰਤਨ ਸਿੱਖਣ ਲਗਦਾ ਹੈ। ਇਸ ਇੰਟਰਵਿਊ ਦੌਰਾਨ ਉਸਨੇ 80% ਗੱਲਬਾਤ ਪੰਜਾਬੀ ਵਿਚ ਹੀ ਕਰ ਲਈ, ਬਾਅਦ ਵਿਚ ਮੈਂ ਟਾਈਪ ਕੀਤੀ ਸਟੋਰੀ ਵੀ ਭੇਜੀ ਤਾਂ ਪਰੂਫ ਰੀਡਿੰਗ ਵੀ ਕਰ ਦਿੱਤੀ। ਸਾਰਾ ਕੁਝ ਬਾ ਕਮਾਲ ਲੱਗਿਆ।

ਇਸ ਨੌਜਵਾਨ ਦੀ ਮਾਤਾ ਇੰਗਲੈਂਡ ਤੋਂ ਹੈ ਅਤੇ ਪਿਤਾ ਨਿਊਜ਼ੀਲੈਂਡ ਤੋਂ ਹੈ। ਇਸਦਾ ਇਕ ਵੱਡਾ ਭਰਾ ਹੈ ਅਤੇ ਛੋਟੀ ਭੈਣ ਹੈ। ਸ਼ਾਲਾ! ਇਹ ਨੌਜਵਾਨ ਸਿੱਖੀ ਸਰੂਪ ਦੇ ਵਿਚ ਨਿਊਜ਼ੀਲੈਂਡ ਆਰਮੀ ਦੇ ਵਿਚ ਰਹਿੰਦਿਆ ਪੂਰੇ ਸਿੱਖ ਜਗਤ ਦੇ ਮਾਣ ਕਰਨ ਵਾਲੀ ਗੱਲ ਇਸੀ ਤਰ੍ਹਾਂ ਬਣਾਈ ਰੱਖੇ। ਦਸਤਾਰ ਸਜਾ ਕੇ ਅੱਗੇ ਵਧਣ ਲਈ ਇਹ ਸਿੱਖ ਬੱਚਿਆਂ ਲਈ ਵਿਸ਼ਵ ਵਿਆਪੀ ਇਕ ਵਧੀਆ ਉਦਾਹਰਣ ਹੈ ਤਾਂ ਕਿ ਕੇਸਾਂ ਕਰਕੇ ਉਨ੍ਹਾਂ ਦੇ ਵਿਚ ਕੋਈ ਹੀਣ ਭਾਵਨਾ ਨਾ ਪੈਦਾ ਹੋਵੇ।

Previous Post

ਭਾਰਤ ਤੋਂ ਨਿਊਜ਼ੀਲੈਂਡ ਪਹੁੰਚੇ ਤਿੰਨ ਭਾਰਤੀ ਯਾਤਰੀ ਨਿਕਲੇ ਕੋਰੋਨਾ ਪਾਜ਼ੀਟਿਵ

Next Post

ਕੁਵੈਤ ਤੋਂ ਪਰਤੇ 177 ਭਾਰਤੀ, ਬਹੁਤੇ ਪੰਜਾਬੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕੁਵੈਤ ਤੋਂ ਪਰਤੇ 177 ਭਾਰਤੀ, ਬਹੁਤੇ ਪੰਜਾਬੀ

ਕੁਵੈਤ ਤੋਂ ਪਰਤੇ 177 ਭਾਰਤੀ, ਬਹੁਤੇ ਪੰਜਾਬੀ

Recommended

ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੱਧੂ

ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੱਧੂ

October 6, 2021
ਦੇਸ਼ ਦੇ ਉੱਘੇ ਜੰਗਲਾਤ ਮਾਹਿਰ ਨੇ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ

ਦੇਸ਼ ਦੇ ਉੱਘੇ ਜੰਗਲਾਤ ਮਾਹਿਰ ਨੇ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ

March 21, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In