ਨਵੀਂ ਦਿੱਲੀ, 28 ਮਈ 2024- ਸੁਪਰੀਮ ਕੋਰਟ ਦੇ ਛੁੱਟੀਆਂ ਵਾਲੇ ਬੈਂਚ ਦੇ ਜਸਟਿਸ ਜੇਕੇ ਮਹੇਸ਼ਵਰੀ ਅਤੇ ਕੇਵੀ ਵਿਸ਼ਵਨਾਥਨ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਸੀਜੇਆਈ ਕੋਲ ਜਾਓ, ਉਹ ਇਸ ਬਾਰੇ ਫੈਸਲਾ ਲੈਣਗੇ। ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ।