May 28, 2024 admin-ਕੋਲਕਾਤਾ, 28 ਮਈ = ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਰਾਜ ਦੇ ਤੱਟੀ ਇਲਾਕਿਆਂ ਵਿੱਚ ਚੱਕਰਵਾਤ ਤੂਫਾਨ ਰੇਮਾਲ ਕਾਰਨ ਹੋਏ ਨੁਕਸਾਨ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਕੁਦਰਤੀ ਆਫ਼ਤ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਬੈਨਰਜੀ ਨੇ ਐਕਸ ਤੇ ਪੋਸਟ ਕੀਤਾ ਕਿ ਮੈਂ ਚੱਕਰਵਾਤ ਰੇਮਲ ਦੇ ਸਾਮ੍ਹਣੇ ਹਰ ਕਿਸੇ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦੀ ਹਾਂ ਅਤੇ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਚੱਲ ਰਿਹਾ ਔਖਾ ਸਮਾਂ ਜਲਦੀ ਹੀ ਖਤਮ ਹੋ ਜਾਵੇਗਾ। ਬੰਗਾਲ ਦੇ ਮੁੱਖ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਚੱਕਰਵਾਤ ਕਾਰਨ ਮੁਸੀਬਤ ਵਿੱਚ ਫਸੇ ਲੋਕਾਂ ਦੀ ਸਹਾਇਤਾ ਕੀਤੀ।ਕੋਲਕਾਤਾ, 28 ਮਈ (ਸ.ਬ.) ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਰਾਜ ਦੇ ਤੱਟੀ ਇਲਾਕਿਆਂ ਵਿੱਚ ਚੱਕਰਵਾਤ ਤੂਫਾਨ ਰੇਮਾਲ ਕਾਰਨ ਹੋਏ ਨੁਕਸਾਨ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਕੁਦਰਤੀ ਆਫ਼ਤ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਬੈਨਰਜੀ ਨੇ ਐਕਸ ਤੇ ਪੋਸਟ ਕੀਤਾ ਕਿ ਮੈਂ ਚੱਕਰਵਾਤ ਰੇਮਲ ਦੇ ਸਾਮ੍ਹਣੇ ਹਰ ਕਿਸੇ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦੀ ਹਾਂ ਅਤੇ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਚੱਲ ਰਿਹਾ ਔਖਾ ਸਮਾਂ ਜਲਦੀ ਹੀ ਖਤਮ ਹੋ ਜਾਵੇਗਾ। ਬੰਗਾਲ ਦੇ ਮੁੱਖ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਚੱਕਰਵਾਤ ਕਾਰਨ ਮੁਸੀਬਤ ਵਿੱਚ ਫਸੇ ਲੋਕਾਂ ਦੀ ਸਹਾਇਤਾ ਕੀਤੀ।