ਡੇਰਾ ਬਾਬਾ ਨਾਨਕ, 30 ਮਈ 2024 – ਅੱਜ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਚੌਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਗਾਂਧੀ ਨਗਰ ਕੈਂਪ ਵਿਖੇ ਸਮੂੱਚੀ ਕਾਂਗਰਸ ਟੀਮ ਦੇ ਸਹਿਯੋਗ ਨਾਲ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਇਕ ਵਿਸਾਲ ਜਲਸਾ ਕਰਵਾ ਕਿ ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁੱਲਾਂ ਤੇ ਸਿੱਕਰੀ ਜਮਾ ਦਿਤੀ ਵਿਸ਼ਾਲ ਜਲਸੇ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇਕਿਹਾ ਕਿ ਉਹ ਬਟਾਲਾ ਸ਼ਹਿਰ ਨੂੰ ਸਰਦਾਰ ਪ੍ਰਤਾਪ ਸਿੰਘ ਕੈਰੋਂ, ਸਰਦਾਰ ਸੰਤੌਖ ਸਿੰਘ ਰੰਧਾਵਾ ਸਾਹਿਬ ਅਤੇ ਪੰਡਿਤ ਮੋਹਨ ਲਾਲ ਸਵਰਗਵਾਸੀ ਨੇਤਾਵਾਂ ਦੇ ਵੇਲੇ ਦਾ ਸ਼ਹਿਰ ਇੰਡਸਟਰੀ ਨੂੰ ਦੁਬਾਰਾ ਸਰਵਾਈਵ ਕਰਕੇ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।
ਜਿਸ ਨਾਲ ਬਟਾਲਾ ਖੇਤਰ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਪਹਿਲਾਂ ਵਾਂਗ ਰੁਜ਼ਗਾਰ ਮਿਲੇਗਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ ਕਿਸਾਨੀ ਕਰਜੇ ਮਾਫ਼ ਕੀਤੇ ਜਾਣਗੇ ਔਰਤਾਂ ਨੂੰ ਆਪਣੇ ਪੈਰਾਂ ਤੇ ਆਤਮ ਨਿਰਭਰ ਬਣਾਉਣ ਲਈ ਹਰ ਸਾਲ ਇਕ ਲੱਖ ਰੁਪਿਇਆ ਉਹਨੂ ਦੇ ਖਾਤਿਆਂ ਵਿਚ ਜਮਾਂ ਕਰਵਾਇਆ ਜਾਵੇਗਾ ਅਗਨੀਵੀਰ ਸਕੀਮ ਰੱਦ ਕਰਕੇ ਨੌਜਵਾਨਾਂ ਨੂੰ ਪੱਕੇ ਤੌਰ ਤੇ ਫੌਜ ਵਿੱਚ ਭਰਤੀ ਕੀਤਾ ਜਾਵੇਗਾ ਭਾਰਤ ਦੇ ਸੰਵਿਧਾਨ ਨਾਲ ਕੋਈ ਵੀ ਛੇੜਛਾੜ ਨਹੀਂ ਕਰਨ ਦਿੱਤੀ ਜਾਵੇਗੀ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 25 ਲੱਖ ਰੁਪਏ ਦਾ ਹੈਲਥ ਇੰਨਸ਼ੋਰੈਂਸ ਬੀਮਾ ਦਿੱਤਾ ਜਾਵੇਗਾ ਦਲਿਤਾਂ, ਪਿਛੜਿਆ ਸ਼੍ਰੇਣੀਆਂ, ਵਪਾਰੀਆਂ ਲਈ ਨਵੀਆਂ ਪਾਲਸੀਆਂ ਬਣਾ ਕਿ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ,ਮੇਅਰ ਨਗਰ ਨਿਗਮ ਬਟਾਲਾ ਸੁਖਦੀਪ ਸਿੰਘ ਤੇਜਾ, ਐਡਵੋਕੇਟ ਅਮਨਦੀਪ ਸਿੰਘ ਜੈਂਤੀਪੁਰ, ਰਾਜਿੰਦਰ ਕੁਮਾਰ ਪੱਪੂ ਜੈਤੀਪੁਰੀਆ, ਕਸਤੂਰੀ ਲਾਲ ਸੇਠ, ਡਾਕਟਰ ਨਿੱਝਰ ਸਾਬਕਾ ਚੇਅਰਮੈਨ ਜਿਲ੍ਹਾ ਪਲੈਨਿੰਗ ਬੋਰਡ ਗੁਰਦਾਸਪੁਰ ਸਮੇਤ ਭਾਰੀ ਗਿਣਤੀ ਵਿੱਚ ਬਟਾਲਾ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।