ਨਵੀਂ ਦਿੱਲੀ, 3 ਜੂਨ- ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਈਡੀ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋਣ ਤੋਂ ਬਾਅਦ ਬੀਆਰਐਸ ਨੇਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇ. ਕਵਿਤਾ ਨੂੰ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਕਵਿਤਾ ਨੂੰ 15 ਮਾਰਚ ਨੂੰ ਈਡੀ ਅਤੇ ਸੀਬੀਆਈ ਨੇ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸ, ਜਦੋਂ ਉਹ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੀ।