ਨਵੀਂ ਦਿੱਲੀ, 3 ਜੂਨ – ਕਾਂਗਰਸ ਸੰਸਦੀ ਦਲ ਦੀ ਮੁਖੀ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਅਸਲ ਨਤੀਜੇ ਐਗਜ਼ਿਟ ਪੋਲ ਦੇ ਅਨੁਮਾਨ ਤੋਂ ਬਿਲਕੁੱਲ ਉਲਟ ਹੋਣਗੇ। ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀਐਮਕੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ।
ਉਹਨਾਂ ਕਿਹਾ ਕਿ ਸਾਨੂੰ ਉਡੀਕ ਕਰਨੀ ਹੋਵੇਗੀ। ਬਸ, ਇੰਤਜ਼ਾਰ ਕਰੋ ਅਤੇ ਦੇਖੋ। ਉਨ੍ਹਾਂ ਕਿਹਾ, ਸਾਨੂੰ ਪੂਰੀ ਉਮੀਦ ਹੈ ਕਿ ਐਗਜ਼ਿਟ ਪੋਲ ਵਿੱਚ ਜੋ ਦਿਖਾਇਆ ਜਾ ਰਿਹਾ ਹੈ, ਨਤੀਜੇ ਉਸ ਦੇ ਬਿਲਕੁੱਲ ਉਲਟ ਹੋਣਗੇ। ਉਨ੍ਹਾਂ ਡੀ ਐਮ ਕੇ ਦੇ ਦਿੱਗਜ ਆਗੂ ਐਮ. ਕਰੁਣਾਨਿਧੀ ਨੂੰ ਉਨ੍ਹਾਂ ਦੀ 100ਵੀਂ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀ ਭੇਟ ਕੀਤੀ।