ਨਵੀਂ ਦਿੱਲੀ, 3 ਜੂਨ 2024 ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਹਨ।
ਈਡੀ ਅਤੇ ਸੀਬੀਆਈ ਦੁਆਰਾ ਸਿਸੋਦੀਆ ਦੇ ਖਿਲਾਫ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਦਰਜ ਕੀਤੇ ਗਏ ਹਨ। 21 ਮਈ ਨੂੰ ਦਿੱਲੀ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਉਹ ਪਿਛਲੇ 15 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਹੈ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।