ਚੰਡੀਗੜ੍ਹ, 5 ਜੂਨ 2024 : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ MP ਅੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ ਪਹੁੰਚ ਗਈ ਹੈ। ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।
ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ ਪਹੁੰਚ ਕੇ ਅੰਮ੍ਰਿਤਪਾਲ ਦੇ ਨਾਲ-ਨਾਲ ਸਾਰੇ ਬੰਦੀ ਸਿੱਖਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫਰਕ ਨਾਲ ਚੋਣ ਜਿੱਤੀ।