• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਿਲਾ ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ

Asli Punjabi by Asli Punjabi
June 11, 2024
in Punjab
0
ਜ਼ਿਲਾ ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੋਟਕਪੂਰਾ, 11 ਜੂਨ 2024:- ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਜ਼ਿਲਾ ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ 11 ਜੂਨ ਤੋਂ ਸ਼ੁਰੂ ਹੋਏਗਾ, ਜਿਸ ਵਾਸਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸਾਉਣੀ ਫਸਲਾਂ ਦੀ ਬਿਜਾਈ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਵੱਲੋਂ ਨਹਿਰਾਂ ਅੰਦਰ ਪਾਣੀ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਜੋ ਇੱਕ ਦੋ ਦਿਨਾਂ ਵਿੱਚ ਸੂਹਿਆਂ ਵਿੱਚ ਪਹੁੰਚ ਜਾਵੇਗਾ। ਉਨਾਂ ਦੱਸਿਆ ਕਿ ਸਾਉਣੀ ਦੀਆ ਫਸਲਾਂ ਦੀ ਕਾਸਤ ਲਈ ਲੋੜੀਂਦੀਆਂ ਖਾਦਾਂ ਯੂਰੀਆ, ਡਾਇਆ, ਪੋਟਾਸ਼ ਅਤੇ ਨਦੀਨਨਾਸ਼ਕਾਂ ਆਦਿ ਦਾ ਵੀ ਜ਼ਿਲਾ ਅੰਦਰ ਲੋੜੀਂਦਾ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਝੋਨੇ ਦੀ ਕਾਸ਼ਤ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਲਵਾਈ ਤੋਂ ਪਹਿਲਾਂ ਕੰਪਿਊਟਰ ਕਰਾਹੇ ਨਾਲ ਖੇਤ ਪੱਧਰੇ ਕਰ ਲੈਣਾ ਚਾਹੀਦੇ ਹਨ ਤਾਂ ਸਿੰਚਾਈ ਲਈ ਪਾਣੀ ਇਕਸਾਰ ਲੱਗ ਸਕੇ। ਉਨਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਵਿੱਚ ਦਿੱਤੀਆ ਸਿਫਾਰਸ਼ਾਂ ਅਨੁਸਾਰ ਹੀ ਕਰੋ। ਉਨਾਂ ਕਿਹਾ ਕਿ ਮਿੱਟੀ ਪਰਖ ਰਿਪੋਰਟ ਦੀ ਅਣਹੋਂਦ ਵਿੱਚ ਜੇਕਰ ਕਣਕ ਦੀ ਫਸਲ ਨੂੰ ਡਾਇਆ ਖਾਦ ਪੂਰੀ ਮਾਤਰਾ ਵਿੱਚ ਪਾਈ ਗਈ ਸੀ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀ।ਉਨਾਂ ਕਿਹਾ ਕਿ 90 ਕਿਲੋ ਯੂਰੀਆ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ ਬਿਜਾਈ 7,21 ਅਤੇ 42 ਦਿਨਾਂ ਬਾਅਦ ਪਾ ਦੇਣੀ ਚਾਹੀਦੀ ਹੈ ਜਦ ਕਿ ਪੀ ਆਰ 126 ਨੂੰ ਤੀਜੀ ਕਿਸਤ ਲਵਾਈ ਤੋਂ 35 ਦਿਨਾਂ ਬਾਅਦ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਉਨਾਂ ਕਿਹਾ ਕਿ ਵਧੇਰੇ ਪੈਦਾਵਾਰ ਲੈਣ ਲਈ ਖੇਤ ਵਿੱਚ ਪਨੀਰੀ ਲਗਾਉਣ ਸਮੇਂ ਪਨੀਰੀ ਦੀ ਉਮਰ ਦਰਮਿਆਨਾ ਸਮਾਂ ਲੈਣ ਵਾਲੀਆ ਕਿਸਮਾਂ ਲਈ 30-35 ਦਿਨ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 126 ਦੀ ਪਨੀਰੀ ਦੀ ਉਮਰ 25-30 ਦਿਨ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਫਸਲ ਵਿੱਚ ਜ਼ਿੰਕ ਦੀ ਘਾਟ ਆਈ ਸੀ ਤਾਂ 25 ਕਿਲੋ ਜ਼ਿੰਕ ਸਲਫੇਟ 21% ਜਾਂ 16 ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਲਵਾਈ ਤੋਂ ਆਖਰੀ ਕੱਦੂ ਤੋਂ ਪਹਿਲਾਂ ਛੱਟਾ ਦੇ ਕੇ ਪਾ ਦਿਉ। ਉਨਾਂ ਦੱਸਿਆ ਕਿ ਝੋਨੇ ਦੀ ਪਨੀਰੀ ਪੁੱਟਣ ਤੋਂ ਪਹਿਲਾਂ ਪਾਣੀ ਲਗਾ ਦਿਉ ਅਤੇ ਜੜਾਂ ਨਾਲੋਂ ਮਿੱਟੀ ਲਾਉਣ ਲਈ ਜੜਾਂ ਨੂੰ ਪਾਣੀ ਵਿੱਚ ਧੋ ਲਉ,ਅਜਿਹਾ ਕਰਨ ਨਾਲ ਬੂਟਿਆਂ ਦੀਆ ਜੜਾਂ ਜਖਮੀ ਨਹੀਂ ਹੁੰਦੀਆਂ ਅਤੇ ਫਸਲ ਬਿਮਾਰੀ ਤੋਂ ਬਚੀ ਰਹਿੰਦੀ ਹੈ। ਉਨਾਂ ਕਿਹਾ ਕਿ ਫਸਲ ਦੇ ਚੰਗੇ ਵਾਧੇ ਲਈ ਪਨੀਰੀ ਦੀਆ ਜੜਾਂ ਨੂੰ 500 ਐਜੋਸਪਾਇਰੀਲਮ ਨੂੰ 100 ਲਿਟਰ ਦੇ ਘੋਲ ਵਿੱਚ 45 ਮਿੰਟ ਡੁਬੋ ਕੇ ਲਵਾਈ ਕਰੋ। ਉਨਾਂ ਕਿਹਾ ਕਿ ਆਮ ਕਰਕੇ ਮਜ਼ਦੂਰ ਝੋਨੇ ਦੀ ਪਨੀਰੀ ਵਿਰਲੀ ਲਾਉਂਦੇ ਹਨ ਜਿਸ ਕਾਰਨ ਪੈਦਾਵਾਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਪ੍ਰਤੀ ਵਰਗ ਮੀਟਰ ਘੱਟੋ ਘੱਟ 25 ਬੂਟੇ ਹੋਣੇ ਚਾਹੀਦੇ ਹਨ। ਉਨਾਂ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਲਈ ਭਾਰੀਆਂ ਜ਼ਮੀਨਾਂ ਵਿੱਚ ਝੋਨੇ ਦੀ ਲਵਾਈ ਬਿਨਾਂ ਕੱਦੂ ਕੀਤਿਆਂ ਵੱਟਾਂ ਤੇ ਜਾਂ ਪੱਧਰੇ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਲਾਗਤ ਖਰਚੇ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਸਿਾਰਸ਼ਾਂ ਅਨੁਸਾਰ ਹੀ ਝੋਨੇ ਦੀ ਫਸਲ ਵਿੱਚ ਖੇਤੀ ਸਮੱਗਰੀ ਦੀ ਵਰਤੋਂ ਕੀਤੀ ਜਾਵੇ।

Previous Post

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

Next Post

ਮਨੋਹਰ ਲਾਲ ਖੱਟਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਊਰਜਾ ਮੰਤਰੀ ਬਣੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮਨੋਹਰ ਲਾਲ ਖੱਟਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਊਰਜਾ ਮੰਤਰੀ ਬਣੇ

ਮਨੋਹਰ ਲਾਲ ਖੱਟਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਊਰਜਾ ਮੰਤਰੀ ਬਣੇ

Recommended

ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀ ਅਤੇ ਜ਼ਿਲਾ ਪੱਧਰੀ ਸਾਈਬਰ ਕ੍ਰਾਈਮ ਯੁਨਿਟਾਂ ਕੀਤੀਆਂ ਜਾਣਗੀਆਂ ਸਥਾਪਤ

ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀ ਅਤੇ ਜ਼ਿਲਾ ਪੱਧਰੀ ਸਾਈਬਰ ਕ੍ਰਾਈਮ ਯੁਨਿਟਾਂ ਕੀਤੀਆਂ ਜਾਣਗੀਆਂ ਸਥਾਪਤ

February 25, 2021
ਆਮ ਆਦਮੀ ਪਾਰਟੀ ਨੇ ਲੁਧਿਆਣਾ ਦੀ ਕਾਂਗਰਸੀ ਲੀਡਰਸ਼ਿਪ ਤੇ ਲਗਾਏ ਇਲਜ਼ਾਮ

ਆਮ ਆਦਮੀ ਪਾਰਟੀ ਨੇ ਲੁਧਿਆਣਾ ਦੀ ਕਾਂਗਰਸੀ ਲੀਡਰਸ਼ਿਪ ਤੇ ਲਗਾਏ ਇਲਜ਼ਾਮ

November 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In