ਚੰਡੀਗੜ੍ਹ, 11 ਜੂਨ 2024 : ਮੋਦੀ 3.0 ਕੈਬਨਿਟ ਵਿੱਚ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਹਰਿਆਣਾ ਤੋਂ ਕੈਬਨਿਟ ਮੰਤਰੀ ਬਣਾਏ ਗਏ ਮਨੋਹਰ ਲਾਲ ਖੱਟਰ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਊਰਜਾ ਮੰਤਰੀ ਨਿਯੁਕਤ ਕੀਤਾ ਗਿਆ ਹੈ। ਖੱਟਰ ਕਰਨਾਲ ਤੋਂ ਸੰਸਦ ਮੈਂਬਰ ਹਨ। ਉਹ ਦੋ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।