• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ

Asli Punjabi by Asli Punjabi
July 6, 2020
in Top Stories
0
ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ
599
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ, 6 ਜੁਲਾਈ 2020: ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ ਕੀਤਾ ਹੈ।
ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਵਿਲੱਖਣ ਕਦਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਵਿਚ ਦਾਈ ਮਾਈ ਦੌਲਤਾਂ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗਾ। ਉਹਨਾਂ ਕਿਹਾ ਕਿ ਮਾਈ ਦੌਲਤਾਂ ਉਹ ਭਾਗਸ਼ਾਲੀ ਇਨਸਾਨ ਸਨ ਜਿਨਾਂ ਨੂੰ ਜਗਤ ਗੁਰੂ ਨਾਨਕ ਦੇਵ ਜੀ ਦੇ ਸੱਭ ਤੋਂ ਪਹਿਲਾਂ ਦਰਸ਼ਨ ਕਰਨੇ ਨਸੀਬ ਹੋਏ ਸਨ। ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਆਯੂ ਦੇ ਮੁੱਢਲੇ ਕੁਝ ਮਹੀਨਿਆਂ ਵਿਚ ਮਾਈ ਦੌਲਤਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਿਭਾਗ ਦੇ ਸਿਖ਼ਲਾਈ ਯਾਫ਼ਤਾ ਸਟਾਫ ਨਰਸਾਂ, ਏ.ਐਨ.ਐਮ. ਹੋਰ ਸਟਾਫ ਵਲੋਂ ਨਿਭਾਏ ਜਾ ਰਹੇ ਬਹੁਤ ਹੀ ਮਹੱਤਵਪੂਰਨ ਕਾਰਜ ਨੂੰ ਵੀ ਢੁੱਕਵੀਂ ਮਾਨਤਾ ਮਿਲੇਗੀ ਅਤੇ ਉਹ ਹੋਰ ਵੀ ਹੌਸਲੇ, ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਸ. ਸਿੱਧੂ ਨੇ ਦਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਵਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਬਣਾਏ ਜਾ ਰਹੇ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਮਾਵਾਂ ਅਤੇ ਉਹਨਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਿੱਧ ਹੋਣਗੇ। ਮੁੱਖ ਮੰਤਰੀ ਪੰਜਾਬ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਇਹਨਾਂ ਹਸਪਤਾਲਾਂ ਦੀ ਉਸਾਰੀ ਅਤੇ ਕਾਰਜ ਕੁਸ਼ਲਤਾ ਸਬੰਧੀ ਸਮੇਂ ਸਮੇਂ ਉੱਤੇ ਸਮੀਖਿਆ ਕੀਤੀ ਜਾਵੇ ਤਾਂ ਕਿ ਮਿੱਥੇ ਗਏ ਟੀਚੇ ਹਾਸਲ ਕੀਤੇ ਜਾ ਸਕਣ।
ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਸੂਬੇ ਵਿਚ ਕੁਲ ਬਣਨ ਵਾਲੇ 37 ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਵਿਚੋਂ 26 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਰਹਿੰਦੇ ਹਸਪਤਾਲ ਵੀ ਇਕ ਸਾਲ ਦੌਰਾਨ ਮੁਕੰਮਲ ਹੋ ਜਾਣਗੇ।
ਉਨ•ਾਂ ਕਿਹਾ ਕਿ ਸਾਲ 2017 ਤੋਂ ਬਾਅਦ ਲਗਭਗ 39.50 ਕਰੋੜ ਰੁਪਏ ਦੀ ਲਾਗਤ ਨਾਲ 9 ਜੱਚਾ-ਬੱਚਾ ਹਸਪਤਾਲ ਦੀ ਉਸਾਰੀ ਮੁਕਮੰਲ ਕੀਤੀ ਗਈ ਹੈ। (ਦਸੂਹਾ, ਸਮਾਣਾ, ਮਲੇਰਕੋਟਲਾ, ਖੰਨਾ, ਤਰਨ ਤਾਰਨ, ਪਠਾਨਕੋਟ, ਫਤਿਹਗੜ ਚੂੜ•ੀਆਂ, ਭਾਮ ਅਤੇ ਰਾਜਪੁਰਾ) ਅਤੇ ਲਗਭਗ 73 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੰਗਰੂਰ, ਨਕੋਦਰ, ਮੋਗਾ, ਫਤਿਹਗੜ• ਸਾਹਿਬ, ਗੋਨਿਆਣਾ, ਮਲੋਟ, ਗਿੱਦੜਬਾਹਾ, ਫਗਵਾੜਾ, ਖਰੜ, ਬੁੱਢਲਾਡਾ ਅਤੇ ਜਗਰਾਉਂ ਵਿਖੇ 11 ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਉਸਾਰੀ ਅਧੀਨ ਹਨ।

Previous Post

ਏਮਜ਼ ’ਚ ਕਰੋਨਾ ਵਾਇਰਸ ਦੇ ਟੈਸਟਾਂ ਦੀ ਸਹੂਲਤ ਜਲਦੀ:ਡਾਇਰੈਕਟਰ

Next Post

ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ 'ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

Recommended

ਹੈਦਰਾਬਾਦ ਨੇ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ

ਹੈਦਰਾਬਾਦ ਨੇ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ

November 8, 2020
BREAKING- ਮਨਪ੍ਰੀਤ ਪਲਾਟ ਮਾਮਲੇ ’ਚ PCS ਅਫਸਰ ਸ਼ੇਰਗਿੱਲ ਨੂੰ ਵੀ ਮਿਲੀ ਅੰਤਿਰਮ ਜ਼ਮਾਨਤ

BREAKING- ਮਨਪ੍ਰੀਤ ਪਲਾਟ ਮਾਮਲੇ ’ਚ PCS ਅਫਸਰ ਸ਼ੇਰਗਿੱਲ ਨੂੰ ਵੀ ਮਿਲੀ ਅੰਤਿਰਮ ਜ਼ਮਾਨਤ

November 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In