ਵਿਜੇਵਾੜਾ, 12 ਜੂਨ 2024 : ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐਨ. ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਵਿਜੇਵਾੜਾ ਦੇ ਬਾਹਰਵਾਰ ਕੇਸਰਪੱਲੀ ਵਿੱਚ ਗੰਨਾਵਰਮ ਹਵਾਈ ਅੱਡੇ ਦੇ ਸਾਹਮਣੇ ਮੇਧਾ ਆਈਟੀ ਪਾਰਕ ਨੇੜੇ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ।
ਪੀਐਮ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਰਾਮਦਾਸ ਅਠਾਵਲੇ, ਅਨੁਪ੍ਰਿਯਾ ਪਟੇਲ, ਚਿਰਾਗ ਪਾਸਵਾਨ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਐਨਸੀਪੀ ਨੇਤਾ ਪ੍ਰਫੁੱਲ ਪਟੇਲ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਵੀ ਸ਼ਿਰਕਤ ਕੀਤੀ।
ਪੀਥਾਪੁਰਮ ਵਿਧਾਨ ਸਭਾ ਹਲਕੇ ਤੋਂ ਜਿੱਤੇ ਪਵਨ ਕਲਿਆਣ ਨੂੰ ਚੰਦਰਬਾਬੂ ਕੈਬਨਿਟ ਸਰਕਾਰ ਵਿੱਚ ਡਿਪਟੀ ਸੀਐਮ ਬਣਾਇਆ ਗਿਆ ਹੈ।