• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

Asli Punjabi by Asli Punjabi
July 6, 2020
in Top Stories
0
ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 6 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਹਨਾਂ ਨੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਕੇ ਅਧਿਕਾਰੀਆਂ ਵੱਲੋਂ ਲਾਏ ਇਤਰਾਜ਼ ਰੱਦ ਕਰ ਕੇ ਇਕ ਅਯੋਗ ਬੀਮਾ ਕੰਪਨੀ ਨੂੰ ਠੇਕਾ ਦਿੱਤਾ ਤੇ ਭ੍ਰਿਸ਼ਟਾਚਾਰ ਕੀਤਾ। ਇਹ ਠੇਕਾ ਬੋਲੀ ਦੇਣ ਵਾਲੀ ਇਕਲੌਤੀ ਕੰਪਨੀ ਨੂੰ ਕੋਰੋਨਾ ਖਿਲਾਫ ਵਿਭਾਗੀ ਮੁਲਾਜ਼ਮਾਂ ਨੂੰ ਮੌਤ ਹੋਣ ਦੀ ਸੂਰਤ ਵਿਚ ਮੁਆਵਜ਼ੇ ਵਾਸਤੇ ਦਿੱਤਾ ਗਿਆ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਸਾਰੇ ਘੁਟਾਲੇ ਦਾ ਪਰਦਾਫਾਸ਼ ਕੀਤਾ ਤੇ ਸਾਰੀਆਂ ਸਰਕਾਰੀ ਫਾਈਲਾਂ ਮੀਡੀਆ ਸਾਹਮਣੇ ਪੇਸ਼ ਕਰ ਦਿੱਤੀਆਂ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੇਸ਼ ਕੀਤੇ ਸਬੂਤਾਂ ਤੋਂ ਸਾਬਤ ਹੁੰਦਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਇਕ ਸਾਫ ਸਪਸ਼ਟ ਕੇਸ ਹੈ। ਉਹਨਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਆਪ ਨੂੰ ਫੜੇ ਜਾਣ ਤੋਂ ਬਚਾਉਣ ਲਈ ਬੋਲੇ ਝੂਠ ਵੀ ਬੇਨਕਾਬ ਕੀਤੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਕੇਸ ਵਿਚ ਰਿਸ਼ਤਵਤਖੋਰੀ ਹੋਈ ਹੋਣ ਦੇ ਨੁਕਤੇ ਗਿਣਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ ਵੀ ਸੀ) ਦੇ ਦਿਸ਼ਾ ਨਿਰਦੇਸ਼ ਨਹੀਂ ਮੰਨੇ ਗਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਮ ਬੀਮਾ ਨਿਯਮ 2017 ਦੀ ਪਾਲਣਾ ਵੀ ਨਹੀਂ ਕੀਤੀ ਗਈ ਜਦਕਿ ਇਹਨਾਂ ਨਿਯਮਾਂ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਬੋਲੀ ਦੇਣ ਵਾਲੀ ਇਕਲੌਤੀ ਕੰਪਨੀ ਨੂੰ ਤਾਂ ਹੀ ਟੈਂਡਰ ਦਿੱਤਾ ਜਾ ਸਕਦਾ ਹੈ ਜੇਕਰ ਉਹ ਇਹ ਸੇਵਾਵਾਂ ਦੇਣ ਦੇ ਸਮਰਥ ਇਕਲੌਤੀ ਕੰਪਨੀ ਹੋਵੇ। ਉਹਨਾਂ ਕਿਹਾ ਕਿ ਰੰਧਾਵਾ ਨੇ ਇਸ ਤੱਥ ਨੂੰ ਵੀ ਅਣਡਿੱਠ ਕਰ ਦਿੱਤਾ ਕਿ ਕੇਂਦਰ ਸਰਕਾਰ ਦੇ ਨਾਲ ਨਾਲ ਸੂਬਾ ਸਰਕਾਰ ਨੇ ਵੀ ਮਹਾਂਮਾਰੀ ਦੌਰਾਨ ਫਰੰਟਲਾਈਨ ਵਰਕਰਾਂ ਦੀ ਡਿਊਟੀ ‘ਤੇ ਮੌਤ ਹੋਣ ਦੀ ਸੂਰਤ ਵਿਚ ਮੁਆਵਜ਼ੇ ਵਾਸਤੇ ਦਿਸ਼ਾ ਨਿਰਦੇਸ਼ ਤੈਅ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ 8 ਮਈ ਨੂੰ ਇਸ ਸਬੰਧ ਵਿਚ ਚਿੱਠੀ ਜਾਰੀ ਕੀਤੀ ਸੀ ਜਦਕਿ ਇਸ ਤੋਂ ਤਿੰਨ ਦਿਨ ਬਾਅਦ ਗੋ ਡਿਜਿਟ ਨੂੰ ਠੇਕਾ ਦੇ ਦਿੱਤਾ ਗਿਆ।

ਸਹਿਕਾਰਤਾ ਮੰਤਰੀ ਵੱਲੋਂ ਵਰਤੇ ਤੌਰ ਤਰੀਕਿਆਂ ਦਾ ਖੁਲ•ਾਸਾ ਕਰਦਿਆਂ ਸ੍ਰੀ ਮਜੀਠੀਆ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਨੇ ਆਪਣੀ ਹੀ ਬੋਲੀ ਕਮੇਟੀ ਦੇ ਇਤਰਾਜ਼ਾਂ ਨੂੰ ਖਾਰਜ ਕਰ ਦਿੱਤਾ ਜਦਕਿ ਕਮੇਟੀ ਨੇ ਕਿਹਾ ਸੀ ਕਿ ਕਿਉਂਕਿ ਇਹ ਇਕਲੌਤੀ ਫਰਮ ਵੱਲੋਂ ਬੋਲੀ ਦੇਣ ਦਾ ਮਾਮਲਾ ਹੈ, ਇਸ ਲਈ ਟੈਂਡਰ ਦੁਬਾਰਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਰੰਧਾਵਾ ਨੇ ਦੂਜਾ ਇਤਰਾਜ਼ ਇਹ ਰੱਦ ਕੀਤਾ ਜਿਸ ਵਿਚ ਸਥਾਪਿਤ ਨਿਯਮਾਂ ਮੁਤਾਬਕ ਈ ਟੈਂਡਰ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਤੇ ਟੈਂਡਰ ਦਸਤਾਵੇਜ਼ ਪ੍ਰਾਪਤ ਕਰਨ ਲਈ ਇਕ ਨਿਸ਼ਚਿਤ ਈ ਮੇਲ ਆਈ ਡੀ ਤੈਅ ਕਰਨ ਵਾਸਤੇ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਮੰਤਰੀ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਇਹ ਇਤਰਾਜ਼ ਵੀ ਰੱਦ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਟੈਂਡਰ ਦੁਬਾਰਾ ਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਸ ਵਿਚਲੀ ਕੰਪਨੀ ਦੀਆਂ ਦਰਾਂ ਦੀ ਤੁਲਨਾ ਕਿਸੇ ਹੋਰ ਕੰਪਨੀ ਨਾਲ ਕੀਤੀ ਜਾਣੀ ਸੰਭਵ ਨਹੀਂ ਹੈ।

ਗੋ ਡਿਜਿਟ ਦੇ ਵੇਰਵੇ ਦੱਸਦਿਆਂ ਸ੍ਰੀ ਮਜੀਠੀਆ ਨੇ ਦੱਸਿਆ ਕਿ ਇਹ ਕੰਪਨੀ ਠੇਕੇ ਲਈ ਅਯੋਗ ਹੈ ਕਿਉਂਕਿ ਇਹ ਨਿਯਮਾਂ ਤਹਿਤ ਲਾਜ਼ਮੀ ਤਿੰਨ ਸਾਲਾਂ ਦੇ ਅਰਸੇ ਤੋਂ ਆਈ ਆਰ ਡੀ ਏ ਨਾਲ ਰਜਿਸਟਰਡ ਨਹੀਂ ਹੈ। ਉਹਨਾਂ ਕਿਹਾ ਕਿ ਕੰਪਨੀ ਨੇ ਜੋ ਪ੍ਰੋਡਕਟ ਪੰਜਾਬ ਸਰਕਾਰ ਨੂੰ ਪੇਸ਼ ਕੀਤੇ ਹਨ, ਉਹ ਵੀ ਆਈ ਆਰ ਡੀ ਏ ਵੱਲੋਂ ਪ੍ਰਵਾਨਤ ਨਹੀਂ ਹਨ। ਉਹਨਾਂ ਕਿਹਾ ਕਿ ਜਿਥੇ ਤੱਕ ਕੰਪਨੀ ਦੀ ਵਿੱਤੀ ਹਾਲਤ ਦਾ ਸਵਾਲ ਹੈ ਤਾਂ ਇਸਨੇ ਪਿਛਲੇ ਸਾਲ ਸਿਹਤ ਖੇਤਰ ਵਿਚ 36 ਕਰੋੜ ਰੁਪਏ ਦਾ ਵਪਾਰ ਕੀਤਾ ਸੀ। ਉਹਨਾਂ ਕਿਹਾ ਕਿ ਐਲ ਆਈ ਸੀ ਨੇ ਵੀ ਟੈਂਡਰ ਅਪਲਾਈ ਕੀਤਾ ਸੀ ਪਰ ਇਸ ‘ਤੇ ਵਿਚਾਰ ਨਹੀਂ ਕੀਤਾ ਗਿਆ ਹਾਲਾਂਕਿ ਅਸਲੀਅਤ ਇਹ ਹੈ ਕਿ ਇਸਨੇ ਪਿਛਲੇ ਸਾਲ 1.77 ਲੱਖ ਕਰੋੜ ਰੁਪਏ ਦਾ ਵਪਾਰ ਕੀਤਾ ਸੀ।

ਸ੍ਰੀ ਮਜੀਠੀਆ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ 14,605 ਮੁਲਾਜ਼ਮਾਂ ਤੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਲਈ ਮੌਤ ਹੋਣ ਦੀ ਸੂਰਤ ਵਿਚ ਮੁਆਵਜ਼ੇ ਦੀ ਕਵਰੇਜ ਦੁਆਈ ਜਦਕਿ ਵਿਭਾਗ ਨੇ ਇਸ ‘ਤੇ ਇਤਰਾਜ਼ ਕੀਤਾ। ਉਹਨਾਂ ਦੱਸਿਆ ਕਿ ਨੀਤੀ ਇਸ ਤਰੀਕੇ ਨਾਲ ਬਣਾਈ ਗਈ ਕਿ ਬੀਮਾ ਕਵਰ ਵਿਚ ਹੋਰ ਬਿਮਾਰੀ ਹੋਣ ਦੀ ਕਵਰੇਜ ਨਾ ਮਿਲ ਸਕੇ। ਉਹਨਾਂ ਕਿਹਾ ਕਿ ਕੋਰੋਨਾਂ ਮਾਮਲਿਆਂ ਵਿਚ ਨਾਲ ਹੀ ਹੋਰ ਬਿਮਾਰੀ ਹੋਣਾ ਆਮ ਜਿਹੀ ਗੱਲ ਹੈ ਤੇ ਇਸ ਤੱਥ ਨੂੰ ਅਣਡਿੱਠ ਕਰਨਾ ਨੀਤੀ ਧਾਰਕਾਂ ਦੇ ਹਿਤਾਂ ਦੇ ਖਿਲਾਫ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਦਫਤਰ ਸਕੱਤਰ ਸ੍ਰੀ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।

Previous Post

ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ

Next Post

200 ਕਰੋੜ ਰੁਪਏ ਦੇ ਮੁੱਲ ਦੇ ਸ਼ਾਪਿੰਗ ਕੰਪਲੈਕਸ ਨੂੰ ਲਾਇਆ ਬੋਲੀ ‘ਤੇ, ਨਹੀਂ ਮਿਲ ਰਿਹਾ ਕੋਈ ਖਰੀਦਦਾਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
200 ਕਰੋੜ ਰੁਪਏ ਦੇ ਮੁੱਲ ਦੇ ਸ਼ਾਪਿੰਗ ਕੰਪਲੈਕਸ ਨੂੰ ਲਾਇਆ ਬੋਲੀ ‘ਤੇ, ਨਹੀਂ ਮਿਲ ਰਿਹਾ ਕੋਈ ਖਰੀਦਦਾਰ

200 ਕਰੋੜ ਰੁਪਏ ਦੇ ਮੁੱਲ ਦੇ ਸ਼ਾਪਿੰਗ ਕੰਪਲੈਕਸ ਨੂੰ ਲਾਇਆ ਬੋਲੀ 'ਤੇ, ਨਹੀਂ ਮਿਲ ਰਿਹਾ ਕੋਈ ਖਰੀਦਦਾਰ

Recommended

1186 ਫਾਰਮਾਸਿਸਟਾਂ ਅਤੇ ਇੰਨੇ ਹੀ ਦਰਜਾ ਚਾਰ ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

1186 ਫਾਰਮਾਸਿਸਟਾਂ ਅਤੇ ਇੰਨੇ ਹੀ ਦਰਜਾ ਚਾਰ ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

June 25, 2020
ਸੋਸ਼ਲ ਡਿਸਟੈਂਸਿੰਗ ਰੱਖ ਮਨਾਈ ਈਦ – ਨਵੇਂ ਕੱਪੜੇ ਲੈਣ ਦੀ ਥਾਂ ਗਰੀਬਾਂ ‘ਚ ਵੰਡੇ ਪੈਸੇ

ਸੋਸ਼ਲ ਡਿਸਟੈਂਸਿੰਗ ਰੱਖ ਮਨਾਈ ਈਦ – ਨਵੇਂ ਕੱਪੜੇ ਲੈਣ ਦੀ ਥਾਂ ਗਰੀਬਾਂ ‘ਚ ਵੰਡੇ ਪੈਸੇ

May 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In