ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ ਭਿਆਨਕ ਵਿਚ 40 ਭਾਰਤੀਆਂ ਦੀ ਮੌਤ ਹੋਣ ਤੇ 50 ਹੋਰ ਦੇ ਜ਼ਖ਼ਮੀ ਹੋਣ ਦੀ ਘਟਨਾ ਵਾਪਰਨ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਰਵਾਨਾ ਹੋ ਗਏ ਹਨ ਤਾਂ ਜੋ ਉਥੇ ਜ਼ਖ਼ਮੀਆਂ ਦੀ ਮਦਦ ਕੀਤੀ ਜਾ ਸਕੇ ਤੇ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜੀਆਂ ਜਾ ਸਕਣ।ਉਹਨਾਂ ਰਵਾਨਾ ਹੋਣ ਤੋਂ ਪਹਿਲਾਂ ਇਹ ਵੀ ਦੱਸਿਆ ਕਿ ਕੁਝ ਲਾਸ਼ਾਂ ਤਾਂ ਇੰਨੀਆਂ ਝੁਲਸ ਗਈਆਂ ਹਨ ਕਿ ਪਛਾਣ ਵੀ ਨਹੀਂ ਹੋ ਪਾ ਰਹੀ।