ਚੰਡੀਗੜ੍ਹ, 14 ਜੂਨ, 2024: ਪੰਜਾਬ ਰਾਜ ਰੈਗੂਲੇਟਰੀ ਕਮਿਸ਼ਨ ਵੱਲੋਂ ਅੱਜ ਨਵੇਂ ਵਿੱਤੀ ਵਰ੍ਹੇ ਲਈ ਬਿਜਲੀ ਦਰਾਂ ਲਈ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਮੁਤਾਬਕ ਘਰੇਲੂ ਬਿਜਲੀ ਖਪਤਕਾਰਾਂ ਲਈ ਬਿਜਲੀ 10 ਤੋਂ 12 ਪੈਸੇ ਪ੍ਰਤੀ ਯੂਨਿਟ ਮਹਿੰਗੀ ਕੀਤੀ ਗਈ ਹੈ।
ਇਹ ਵਾਧਾ 2 ਕਿਲੋਵਾਟ ਤੋਂ 7 ਕਿਲੋਵਾਟ ਤੱਕ ਦੇ ਖਪਤਕਾਰਾਂ ਲਈ ਕੀਤਾ ਗਿਆ ਹੈ। ਇਸਤੇ ਤਰੀਕੇ ਉਦਯੋਗਿਕ ਖਪਤਕਾਰਾਂ ਲਈ ਵੀ ਬਿਜਲੀ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ।