ਖੰਨਾ, 14 ਜੂਨ 2024 : ਤਿੰਨ ਦਿਨ ਪਹਿਲਾਂ ਖੰਨਾ ਨੇੜਲੇ ਪਿੰਡ ਬਗਲੀ ਕਲਾਂ ‘ਚ ਪੰਜਾਬ ਐਂਡ ਸਿੰਧ ਬੈਂਕ ‘ਚ 15 ਲੱਖ 92 ਹਜ਼ਾਰ ਰੁਪਏ ਦੀ ਡਕੈਤੀ ਕਰਨ ਵਾਲੇ ਤਿੰਨੋਂ ਮੁਲਜ਼ਮ ਹੁਣ ਖੰਨਾ ਪੁਲਿਸ ਦੀ ਗ੍ਰਿਫ਼ਤ ‘ਚ ਹਨ, ਇਹ ਤਿੰਨੋਂ ਅਜਨਾਲਾ, ਅੰਮ੍ਰਿਤਸਰ ਦੇ ਵਸਨੀਕ ਹਨ। ਇਸ ਗੱਲ ਦਾ ਖ਼ੁਲਾਸਾ ਖੰਨਾ ਦੇ ਐਸਪੀ ਸੌਰਵ ਜਿੰਦਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ, ਜਿਸ ਤੋਂ ਪਹਿਲਾਂ ਮੁਲਜ਼ਮਾਂ ਕੋਲੋਂ ਇੱਕ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਡਕੈਤੀ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਪੁੱਛਗਿੱਛ ਲਈ ਹਾਸਲ ਕੀਤਾ ਜਾ ਰਿਹਾ ਹੈ।