• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Asli Punjabi by Asli Punjabi
June 18, 2024
in Top Stories
0
ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 18 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ 450 ਸਾਲਾ ਸ਼ਤਾਬਦੀਆਂ ਸਬੰਧੀ ਲੋਗੋ ਅਤੇ ਹੋਰ ਸਮੱਗਰੀ ਵੀ ਜਾਰੀ ਕੀਤੀ ਗਈ। ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਤੰਬਰ ਮਹੀਨੇ ਦੋ ਸ਼ਤਾਬਦੀਆਂ ਵੱਡੇ ਪੱਧਰ ’ਤੇ ਮਨਾਈਆਂ ਜਾਣੀਆਂ ਹਨ, ਜਿਸ ਦੀਆਂ ਤਿਆਰੀ ਲਗਪਗ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥਿਆਂ ਵੱਲੋਂ ਪਿੰਡ-ਪਿੰਡ ਤੱਕ ਪਹੁੰਚ ਕਰਕੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ ਅਤੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।

ਇਕੱਤਰਤਾ ’ਚ ਲਏ ਇਕ ਹੋਰ ਫੈਸਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਸਿੱਖ ਬੱਚੀਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ 100 ਬੱਚੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ, ਜਿਸ ਦਾ ਵਿਸਥਾਰ ਕਰਦੇ ਇਹ ਸੀਟਾਂ 150 ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਵਿਖੇ ਗ੍ਰੰਥੀ ਸਿੰਘ ਦੀ ਬੇਟੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ. ਤੇਜਿੰਦਰਪਾਲ ਸਿੰਘ ਲਾਡਵਾ ਨੂੰ ਭੇਜਿਆ ਗਿਆ ਸੀ, ਜਿਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਮੱਦਦ ਦਾ ਭਰੋਸਾ ਦਿਵਾਇਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਪ੍ਰਸ਼ਾਸਨ ਨਾਲ ਵੀ ਸੰਪਰਕ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਵਿੱਚੋਂ ਦੋ ਵਿਅਕਤੀ ਸਤਾਧਾਰੀ ਪਾਰਟੀ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਸਾਰੇ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ। ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਮਾਮਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਕੱਤਰਤਾ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਭਾਈ ਪ੍ਰਿਤਪਾਲ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਸ. ਮਨਜੀਤ ਸਿੰਘ ਬੱਪੀਆਣਾ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਸ਼ੇਰ ਸਿੰਘ ਮੰਡਵਾਲਾ, ਓਐੱਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ ਆਦਿ ਹਾਜ਼ਰ ਸਨ।

Previous Post

ਗੈਂਗਸਟਰ ਲਾਰੈਂਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ AAP ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ

Next Post

CM ਮਾਨ ਦਾ ਵੱਡਾ ਐਲਾਨ, 10000 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ, 10000 ਕਰਮੀਆਂ ਦੀ ਕੀਤੀ ਜਾਵੇਗੀ ਭਰਤੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
CM ਮਾਨ ਦਾ ਵੱਡਾ ਐਲਾਨ, 10000 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ, 10000 ਕਰਮੀਆਂ ਦੀ ਕੀਤੀ ਜਾਵੇਗੀ ਭਰਤੀ

CM ਮਾਨ ਦਾ ਵੱਡਾ ਐਲਾਨ, 10000 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ, 10000 ਕਰਮੀਆਂ ਦੀ ਕੀਤੀ ਜਾਵੇਗੀ ਭਰਤੀ

Recommended

ਆਪ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ : ਅਰਵਿੰਦ ਕੇਰਜੀਵਾਲ

ਆਪ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ : ਅਰਵਿੰਦ ਕੇਰਜੀਵਾਲ

October 11, 2023
ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੀ ਹਾਕੀ ਟੀਮ ਨੇ ਅੰਤਰ ਕਾਲਜ ਮੁਕਾਬਲਾ ਜਿੱਤਿਆ

ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੀ ਹਾਕੀ ਟੀਮ ਨੇ ਅੰਤਰ ਕਾਲਜ ਮੁਕਾਬਲਾ ਜਿੱਤਿਆ

September 16, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In