• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Asli Punjabi by Asli Punjabi
June 18, 2024
in Punjab
0
ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ
587
SHARES
3.3k
VIEWS
Share on FacebookShare on TwitterShare on Whatsapp

ਸ਼੍ਰੀ ਅਨੰਦਪੁਰ ਸਾਹਿਬ ,18 ਜੂਨ 2024-ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਦੀਆਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ,ਇਸ ਮੌਕੇ ਉਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਮੋੜੀ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 19 ਜੂਨ 1665 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਪਾਸੋਂ ਗਡਵਾਈ। ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿੱਚ ਵੱਸੇ ਸ੍ਰੀ ਅਨੰਦਪੁਰ ਸਾਹਿਬ ਦੀ ਸਿੱਖ ਪੰਥ ਵਿੱਚ ਇੱਕ ਅਹਿਮ ਤੇ ਇਤਿਹਾਸਕ ਮਹੱਤਤਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ 1665 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਕੀਤੀ ਸੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਬਿਲਾਸਪੁਰ ਦੀ ਰਾਣੀ ਚੰਪਾ ਤੋਂ ਜਮੀਨ ਮੁੱਲ ਖਰੀਦ ਕੇ ਅਨੰਦਪੁਰ ਸ਼ਹਿਰ ਵਸਾਇਆ,ਇਸ ਸ਼ਹਿਰ ਦਾ ਪਹਿਲਾ ਨਾਮ ਮਾਖੋਵਾਲ ਸੀ, ਦੰਦਕਥਾ ਮੁਤਾਬਕ ਇੱਥੇ ਮਾਖੋ ਨਾਮ ਦਾ ਇੱਕ ਡਾਕੂ ਰਹਿੰਦਾ ਸੀ, ਜਿਹੜਾ ਇੱਥੇ ਕਿਸੇ ਨੂੰ ਵੱਸਣ ਨਹੀਂ ਦਿੰਦਾ ਸੀ। ਮੁੜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮੋੜੀ ਗਡਵਾ ਕੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ‘ਤੇ ਚੱਕ ਮਾਤਾ ਨਾਨਕੀ ਨਾਮੀ ਨਗਰ ਵਸਾਇਆ ਤੇ ਮੁੜ ਮਾਖੋ ਡਾਕੂ ਭੱਜ ਇਥੋਂ ਭੱਜ ਗਿਆ। ਜਿਸ ਥਾਂ ਤੇ ਗੁਰੂ ਸਾਹਿਬ ਨੇ ਮੋੜੀ ਗਡਵਾਈ ਸੀ ਉਸ ਅਸਥਾਨ ਤੇ ਅੱਜ ਗੁਰੂ ਕਾ ਮਹਿਲ ਗੁ:ਭੋਰਾ ਸਾਹਿਬ ਸੁਸ਼ੋਭਿਤ ਹੈ, ਕਸ਼ਮੀਰੀ ਪੰਡਿਤ ਵੀ ਅਪਣੇ ਧਰਮ ਬਚਾਉਣ ਦੀ ਫਰਿਆਦ ਲੈ ਕੇ ਇਸੀ ਅਸਥਾਨ ਤੇ ਆਏ ਸਨ ਤੇ 9 ਸਾਲ ਦੀ ਉਮਰ ਵਿੱਚ ਬਾਲ ਗੋਬਿੰਦ ਰਾਏ ਨੇ ਇਸੀ ਅਸਥਾਨ ਤੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹਾਦਤ ਦੇਣ ਲਈ ਆਪਣੇ ਹੱਥੀਂ ਦਿੱਲੀ ਵੱਲ ਤੋਰਿਆ ਸੀ, ਸ੍ਰੀ ਅਨੰਦਪੁਰ ਸਾਹਿਬ ਨੂੰ ਸਿੱਖ ਬੌਧਿਕਤਾ, ਵਿਦਵਤਾ ਅਤੇ ਵਕਤ ਦੇ ਵਿਦਵਾਨਾਂ ਦਾ ਕੇਂਦਰ ਬਣਾਉਣਾ ਲਈ ਪੰਜ ਕਿਲ੍ਹਿਆਂ ਅਨੰਦਗੜ੍ਹ, ਲੋਹਗੜ੍ਹ, ਹੋਲਗੜ੍ਹ, ਤਾਰਾਗੜ੍ਹ ਅਤੇ ਫ਼ਤਹਿਗੜ੍ਹ ਸਾਹਿਬ ਦੀ ਉਸਾਰੀ ਕੀਤੀ ਗਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੇਸਗੜ੍ਹ ਸਾਹਿਬ ਨੂੰ ਕੇਂਦਰ ਵਿੱਚ ਰੱਖ ਕੇ ਇਸ ਦੇ ਆਲੇ-ਦੁਆਲੇ ਪੰਜ ਕਿਲੇ ਉਸਾਰੇ। ਕੇਸਗੜ੍ਹ ਸਾਹਿਬ ਦੇ ਅਸਥਾਨ ‘ਤੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਇੱਕ ਵਿਸ਼ਾਲ ਇਕੱਠ ਵਿੱਚ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਦੀ ਚੋਣ ਕਰਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਆਪ ਵੀ ਉਨਾਂ ਤੋਂ ਅੰਮ੍ਰਿਤ ਛੱਕ ਕੇ ਸਿੰਘ ਸਜੇ ਸਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਸੇ ਵੀ ਸਰਕਾਰ ਵੱਲੋਂ ਇਸ ਧਰਤੀ ਨੂੰ ਇਨਾਂ ਵਿਕਸਤ ਨਹੀਂ ਕੀਤਾ ਗਿਆ ਜਿਨਾਂ ਵਿਕਸਤ ਇਸ ਸ਼ਹਿਰ ਨੂੰ ਹੋਣਾ ਚਾਹੀਦਾ ਸੀ, ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਇੱਥੋਂ ਦੇ ਵਸਨੀਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਇਸ ਮਹਾਨ ਪਾਵਨ ਪਵਿੱਤਰ ਧਰਤੀ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ ਤੇ ਇਸ ਸ਼ਹਿਰ ਨੂੰ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਸ.ਬੈਂਸ ਨੇ ਕਿਹਾ ਕਿ ਸਿਰਫ 2 ਸਾਲਾਂ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਚ ਕਈ ਪ੍ਰੋਜੈਕਟ ਸ਼ੁਰੂ ਹੋਏ ਹਨ ਤੇ ਕਈ ਪ੍ਰੋਜੈਕਟ ਮੁਕੰਮਲ ਕਰਕੇ ਲੋਕ ਅਰਪਣ ਵੀ ਕਰ ਦਿੱਤੇ ਗਏ ਹਨ, ਉਨਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਉਂਦੇ ਵੱਖ ਵੱਖ ਮਾਰਗਾਂ ਉਤੇ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਗਏ ਹਨ ਜਿਸ ਨਾਲ ਸੈਲਾਨੀਆਂ ਨੂੰ ਪਤਾ ਲੱਗਦਾ ਹੈ ਕਿ ਉਹ ਕਿਸ ਅਸਥਾਨ ਤੇ ਦਰਸ਼ਨ ਕਰਨ ਲਈ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਦੇ ਦਾਖਲੇ ਮੌਕੇ ਬਣੇ ਪਤਾਲਪੁਰੀ ਚੌਂਕ ਦਾ ਸੁੰਦਰੀਕਰਨ ਕਰਵਾਇਆ ਗਿਆ ਤੇ ਅੱਜ ਉਹ ਚੌਂਕ ਸ਼ੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਰਿਹਾ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸ.ਬੈਂਸ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਖੰਡਰ ਦਾ ਰੂਪ ਧਾਰਨ ਕਰ ਚੁੱਕੇ ਪੰਜ ਪਿਆਰਾ ਪਾਰਕ ਦਾ 3 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕਰਵਾਇਆ ਗਿਆ ਤੇ ਅੱਜ ਉਸ ਪਾਰਕ ਵਿੱਚ ਮੁੜ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ, ਉਨਾਂ ਕਿਹਾ ਕਿ ਭਾਈ ਜੈਤਾ ਜੀ ਦੀ ਯਾਦ ਨੂੰ ਸਮਰਪਿਤ ਭਾਈ ਜੈਤਾ ਜੀ ਯਾਦਗਾਰੀ ਅਜਾਇਬ ਘਰ, ਕੁਦਰਤੀ ਪਾਰਕ, ਯਾਤਰੀ ਸੂਚਨਾ ਕੇਂਦਰ ਵਰਗੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ ਕਰ ਦਿੱਤੇ ਗਿਆ ਹਨ। ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ 50 ਕਰੋੜ ਰੁਪਏ ਦੀ ਲਾਗਤ ਨਾਲ ਵ੍ਹਾਈਟ ਸਿਟੀ ਪ੍ਰੋਜੈਕਟ ਤਹਿਤ ਸੁੰਦਰੀਕਰਨ ਦਾ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਚਾਰ ਚੰਨ ਲੱਗਣਗੇ ਤੇ ਇਨਾਂ ਤੋਂ ਇਲਾਵਾ ਹਲਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਗ੍ਰਾਊਂਡ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਸ਼੍ਰੀ ਅਨੰਦਪੁਰ ਸਾਹਿਬ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਅੱਜ 359 ਵੇਂ ਸਥਾਪਨਾ ਦਿਵਸ ਮੌਕੇ ਸ.ਹਰਜੋਤ ਸਿੰਘ ਬੈਂਸ ਨੇ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।

Previous Post

CM ਮਾਨ ਦਾ ਵੱਡਾ ਐਲਾਨ, 10000 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ, 10000 ਕਰਮੀਆਂ ਦੀ ਕੀਤੀ ਜਾਵੇਗੀ ਭਰਤੀ

Next Post

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

Recommended

ਫਾਜ਼ਿਲਕਾ: DC ਨੇ ਪਸ਼ੂ ਪਾਲਕਾਂ ਨੂੰ ਆਪਣੇ ਪਾਲਤੂ ਗਊਵੰਸ਼ ਨੂੰ ਸੜਕਾਂ ‘ਤੇ ਬੇਸਹਾਰਾ ਨਾ ਛੱਡਣ ਦੀ ਅਪੀਲ

ਫਾਜ਼ਿਲਕਾ: DC ਨੇ ਪਸ਼ੂ ਪਾਲਕਾਂ ਨੂੰ ਆਪਣੇ ਪਾਲਤੂ ਗਊਵੰਸ਼ ਨੂੰ ਸੜਕਾਂ ‘ਤੇ ਬੇਸਹਾਰਾ ਨਾ ਛੱਡਣ ਦੀ ਅਪੀਲ

August 29, 2024
ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ

ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ

April 26, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In