ਨਵੀਂ ਦਿੱਲੀ, 19 ਜੂਨ, 2024: ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੀ ਸੀਨੀਅਰ ਆਗੂ ਕਿਰਣ ਚੌਧਰੀ ਭਾਜਪਾ ਵਿਚ ਸ਼ਾਮਲ ਹੋ ਗਈ। ਇਥੇ ਭਾਜਪਾ ਦੇ ਮੁੱਖ ਦਫਤਰ ਵਿਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਉਹ ਭਾਜਪਾ ਵਿਚ ਸ਼ਾਮਲ ਹੋਈ। ਉਹਨਾਂ ਦੀ ਧੀ ਸ਼ਰੁਤੀ ਚੌਧਰੀ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਕਿਰਣ ਚੌਧਰੀ ਤੇ ਉਹਨਾਂ ਦੀ ਧੀ ਸ਼ਰੁਤੀ ਚੌਧਰੀ ਨੇ ਕੱਲ੍ਹ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।