ਬਟਾਲਾ, 25 ਜੂਨ . ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁਜਦਾ ਕੀਤਾ ਜਾਵੇ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰ ਸਕਣ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਅਤੇ ਸਨਅਤੀ ਖੇਤਰ ਸਮੇਤ ਹਰ ਵਰਗ ਦੀ ਭਲਾਈ ਲਈ ਰਿਕਾਰਡ ਕੰਮ ਕਰਵਾਏ ਗਏ ਹਨ।