ਲਾਹੌਰ, 26 ਜੂਨ 2024 : ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸ੍ਰੀ ਕਰਤਾਰਪੁਰ ਵਿਚ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਪਾਕਿਸਤਾਨ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਬੁੱਤ ਦਾ ਉਦਘਾਟਨ ਕੀਤਾ। ਕਿਹਾ ਕਿ ਮੁੜ ਸਥਾਪਤ ਬੁੱਤ ਮੁੱਖ ਤੌਰ ’ਤੇ ਕਰਤਾਰਪੁਰ ਸਾਹਿਬ ’ਚ ਰੱਖਿਆ ਗਿਆ ਹੈ ਤਾਂ ਜੋ ਗਲਿਆਰੇ ਰਾਹੀਂ ਸਰਹੱਦ ਪਾਰੋਂ ਇੱਥੇ ਆਉਣ ਵਾਲੇ ਭਾਰਤੀ ਸਿੱਖ ਵੀ ਇਸ ਨੂੰ ਦੇਖ ਸਕਣ। ਉਨ੍ਹਾਂ ਕਿਹਾ ਕਿ ਇਸ ਬੁੱਤ ਲਈ ਬਿਹਤਰ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਮਹਾਰਾਜਾ ਦਾ ਨੌਂ ਫੁੱਟ ਉੱਚਾ ਬੁੱਤ ਪਹਿਲਾਂ 2019 ਵਿੱਚ ਲਾਹੌਰ ਕਿਲੇ ਨੇੜੇ ਉਨ੍ਹਾਂ ਦੀ ਸਮਾਧ ’ਤੇ ਸਥਾਪਤ ਕੀਤਾ ਗਿਆ ਸੀ ਜਿਸ ਨੂੰ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਕਾਰਕੁਨਾਂ ਨੇ ਦੋ ਵਾਰ ਨੁਕਸਾਨ ਪਹੁੰਚਾਇਆ ਸੀ।