ਫਾਜਿਲਕਾ 3 ਜੁਲਾਈ 2024- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜਿਲਕਾ ਦੀ ਦੇਖ ਰੇਖ ਵਿੱਚ ਪਰਿਵਾਰ ਨਿਯੋਜਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜਾ ਸੰਬਧੀ ਅੱਜ ਡਾ ਚੰਦਰ ਸ਼ੇਖਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਰਜਨਾਂ ਦੀ ਵਿਰਚੁਆਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ 28 ਜੂਨ ਤੋਂ 24 ਜੁਲਾਈ 2024 ਤੱਕ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵੱਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੰਸਿਆ ਕਿ
ਸਿਹਤ ਵਿਭਾਗ ਵਲੋਂ 28 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਅਤੇ 11 ਜੁਲਾਈ ਤੋਂ 24 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਫੀਲਡ ਸਟਾਫ ਵਲੋਂ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ ਤੋਂ 24 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜੇ ਦੌਰਾਨ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨ ਉਪਲਬਧ ਕਰਵਾਏ ਜਾਣਗੇ। ਇਸ ਦੌਰਾਨ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਸਟਰਲਾਈਜ਼ੇਸ਼ਨ ਦੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿਸ ਲਈ ਜਨਤਾ ਨੂੰ ਫਾਇਦਾ ਮਿਲੇਗਾ. ਉਹਨਾਂ ਦੱਸਿਆ ਕਿ ਇਸ ਨਾਲ ਪਰਿਵਾਰ ਨਿਯੋਜਨ ਨਾਲ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਦੀ ਸਿਹਤ ਵੀ ਠੀਕ ਰਹੇਗੀ ਤੇ ਮਾਂਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਆਵੇਗੀ।
ਉਨ੍ਹਾਂ ਕਿਹਾ ਕਿ ਅੱਜ ਬੇਰੋਜ਼ਗਾਰੀ, ਅਨਪੜਤਾ, ਕੁਪੋਸ਼ਣ, ਗ਼ਰੀਬੀ ਆਦਿ ਹਰ ਸਮੱਸਿਆ ਦਾ ਮੂਲ ਕਾਰਨ ਵੱਧਦੀ ਜਾ ਰਹੀ ਆਬਾਦੀ ਹੈ। ਇਸ ਕਰਕੇ ਆਬਾਦੀ ਨੂੰ ਕੰਟਰੋਲ ਕਰਨ ਲਈ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।