ਮੋਰਿੰਡਾ, 03 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ, ਜੋ ਲੋਕ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਨਹੀਂ ਦੱਸ ਸਕਦੇ, ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈ ਰਹੇ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਦਫ਼ਤਰ ਕਾਰਜ ਸਾਧਕ ਅਫਸਰ, ਨਗਰ ਕੌਸਲ ਮੋਰਿੰਡਾ (ਵਾਰਡ ਨੰਬਰ 12) ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਵਿੱਚ ਸ਼ਿਰਕਤ ਕਰਦਿਆਂ ਕੀਤਾ। ਇਸ ਕੈਂਪ ਵਿੱਚ ਮੋਰਿੰਡਾ ਸ਼ਹਿਰ ਦੇ ਵਾਰਡ ਨੰਬਰ 3, ਵਾਰਡ ਨੰਬਰ 10 ਅਤੇ ਵਾਰਡ ਨੰਬਰ 12 ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਸੁਣੀਆਂ ਗਈਆਂ।
ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਜਨ ਸੁਣਵਾਈ ਕੈਂਪ ਲਗਵਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ।
ਇਸ ਕੈਂਪ ਵਿੱਚ ਮਾਲ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ,ਮਾਈਨਿੰਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਮਹਿਕਮਾ ਆਦਿ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹੇ ਜਿਨ੍ਹਾਂ ਨੂੰ ਲੋਕਾਂ ਨੇ ਆਪਣੀਆ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ, ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਂਬੱਧ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਮੁੱਖ ਮੰਤਰੀ ਫੀਲਡ ਅਫ਼ਸਰ ਕਮ ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਰਜਨੀਸ਼ ਸੂਦ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਮਾਈਕਲ, ਸੀਨੀਅਰ ਸਹਾਇਕ ਸ਼ਿਕਾਇਤਾਂ ਸ਼ਾਖਾ ਡਿਪਟੀ ਕਮਿਸ਼ਨਰ ਦਫ਼ਤਰ ਦਿਨੇਸ਼ ਜੈਨ, ਕਲਰਕ ਸਰਬੇਸ਼, ਪ੍ਰਧਾਨ ਨਗਰ ਕੌਂਸਲ ਮੋਰਿੰਡਾ ਜਗਦੇਵ ਸਿੰਘ ਬਿੱਟੂ, ਸੁਖਦੀਪ ਸਿੰਘ ਕੌਂਸਲਰ, ਬਬੀਤਾ ਕੌਂਸਲਰ, ਬੀਰਦਵਿੰਦਰ ਸਿੰਘ ਬੱਲਾ, ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆਂ ਸਿਆਸੀ ਸਕੱਤਰ, ਸੋਹਣ ਸਿੰਘ ਸਾਬਕਾ ਤਹਿਸੀਲਦਾਰ, ਮੋਹਣ ਸਿੰਘ, ਨਰਿੰਦਰ ਸਿੰਘ ਸਰਪੰਚ, ਰਾਜਜੀਤ ਸਿੰਘ, ਭਾਮੀਆਂ ਸ਼ਾਹਿਬ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।