ਅੰਮ੍ਰਿਤਸਰ, 7 ਜੁਲਾਈ 2020 – ਪੈਟਰੋਲ ਡੀਜ਼ਲ ਦੀਆ ਵਧੀਆ ਕੀਮਤਾਂ, ਗਰੀਬ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡਾਂ, ਲਾਕਡਾਊਨ ਵਿਚ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਦੀ ਮੰਗ ਅਤੇ ਸੂਬਾ ਸਰਕਾਰ ਵਲੋਂ ਬਿਜਲੀ ਦੇ ਬਿਲਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
















