ਗੁਰਦਾਸਪੁਰ, 4 ਜੁਲਾਈ 2024 – ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿੰਮੀ ਮਹਾਜਨ ਜੀ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਸਬੰਧੀ ਸਮੂਹ ਐਲਐਚਵੀ ਦੀ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਵਿੰਮੀ ਮਹਾਜਨ ਨੇ ਕਿਹਾ ਕਿ ਬੱਚਿਆਂ ਦਾ ਸੰਪੂਰਣ ਟੀਕਾਕਰਨ ਕੀਤਾ ਜਾਵੇ ਅਤੇ ਅਨੀਮੀਆਂ ਮੁਕਤ ਭਾਰਤ ਪ੍ਰੋਗਰਾਮ ਤੇ ਵੀ ਜ਼ੋਰ ਦਿੱਤਾ ਜਾਵੇ | ਬੀਮਾਰੀਆਂ ਤੋ ਸੁਰਖਿਆ ਲ਼ਈ ਟੀਕਾਕਰਨ ਬਹੁਤ ਜਰੂਰੀ ਹੈ ।
ਰੁਟੀਨ ਟੀਕਾਕਰਨ ਦਾ ਟਾਰਗਟ ਪੂਰਾ ਕਰਦੇ ਹੌਏ ਯੂਵਿਨ ਪੋਰਟਲ ਤੇ ਐੰਟਰੀ ਕੀਤੀ ਜਾਵੇ ।
ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ.ਅਰਵਿੰਦ ਮਨਚੰਦਾ ਨੇ ਕਿਹਾ ਕਿ ਜਨਮ ਤੋ ਲੈ ਕੇ 9ਮਹੀਨੇ ਤਕ ਪੂਰਨ ਜਦਕਿ 2ਸਾਲ ਤਕ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਸਿਹਤ ਵਿਭਾਗ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਯਤਨਸ਼ੀਲ ਹੈ, ਜਿਸ ਲਈ ਲ਼ੋਕਾਂ ਦਾ ਸਹਿਯੋਗ ਜਰੂਰੀ ਹੈ।ਉਨਾਂ ਸਿਹਤ ਕਾਮਿਆਂ ਨੂੰ ਹਿਦਾਇਤ ਕੀਤੀ ਕਿ ਟੀਕਾਕਰਨ ਦਾ ਰਿਕਾਰਡ ਆਨਲਾਈਨ ਕੀਤਾ ਜਾਵੇ।
ਉਨਾਂ ਕਿਹਾ ਕਿ ਬੱਚਿਆਂ ਦੀ ਮੌਤ ਦਰ ਘਟਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਹਰੇਕ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਐਮਸੀਪੀ ਕਾਰਡ ਨੂੰ ਧਿਆਨ ਨਾਲ ਪੜਣ ਅਤੇ ਕਾਰਡ ਤੇ ਦਿਤੀਆਂ ਹਿਦਾਇਤਾਂ ਦੀ ਪਾਲਨਾ ਕੀਤੀ ਜਾਵੇ।
ਇਸ ਮੌਕੇ ਜਿਲ੍ਹਾ ਐਪਿਡਮੋਲੋਜਿਸਟ ਡਾ. ਪ੍ਰਭਜੋਤ ਕਲਸੀ, ਡਾ. ਇਸ਼ੀਤਾ, ਮਾਸ ਮੀਡਿਆ ਅਫਸਰ ਵਿਜੈ ਠਾਕੁਰ ਅਤੇ ਆਦਿ ਹਾਜ਼ਰ ਸਨ|