ਚੰਡੀਗੜ੍ਹ, 9 ਜੁਲਾਈ2024 -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚਿਆ ਸੀ। ਇਸ ਦੌਰਾਨ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ ਗਿਆ। ਸ਼ੁਭਕਰਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਮਿਲਣ ਮਗਰੋਂ ਕਿਸਾਨ ਜਥੇਬੰਦੀਆਂ ਨੇ ਵੀ ਆਪਣਾ 12 ਜੁਲਾਈ ਦਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ।
ਸ਼ੁਭਕਰਨ ਦੀ ਮੌਤ ਇਸ ਸਾਲ ਫਰਵਰੀ ‘ਚ ਕਿਸਾਨ ਪ੍ਰਦਰਸ਼ਨ ਦੌਰਾਨ ਹੋਈ ਸੀ। ਸ਼ੁਭਕਰਨ ਦੀ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮਾਰੀ ਗਈ ਸੀ। ਘਟਨਾ 21 ਫਰਵਰੀ ਦੀ ਹੈ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ।