• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀ

Asli Punjabi by Asli Punjabi
July 9, 2024
in Punjab
0
ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀ
588
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ/ਕਰਨਾਲ, 9 ਜੁਲਾਈ 2024 – ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਕਰਨਾਲ ਜ਼ਿਲ੍ਹੇ ਦੇ ਅਮੁਪੁਰ ਪਿੰਡ ਵਿਖੇ ਦੇਸ਼ ਵੰਡ ਸਮੇਂ ਲਹਿੰਦੇ ਪੰਜਾਬ ਤੋਂ ਉੱਜੜ ਕੇ ਹਰਿਆਣਾ ਵਿੱਚ ਵੱਸੇ ਚਾਰ ਸਿੱਖ ਪਰਿਵਾਰਾਂ ਦੇ ਘਰ ਢਾਹੁਣ ਦੀ ਕਾਰਵਾਈ ਦਾ ਨੋਟਿਸ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਇੱਥੇ ਪੁੱਜ ਕੇ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਨਾਲ ਖੜ੍ਹਣ ਦੀ ਵਚਨਬੱਧਤਾ ਪ੍ਰਗਟਾਈ।

ਮਾਮਲੇ ਦੀ ਸੰਜੀਦਗੀ ਨੂੰ ਵੇਖਦਿਆਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਕਮੇਟੀ ਗਠਤ ਕੀਤੀ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾਂ ਸ਼ਾਮਲ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਅੱਜ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ਦੀ ਸਾਰੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਪੀੜ੍ਹਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਸਿੱਖ ਸੰਸਥਾ ਉਨ੍ਹਾਂ ਦੇ ਨਾਲ ਹੈ ਅਤੇ ਸਰਕਾਰੀ ਧੱਕੇਸ਼ਾਹੀ ਤੇ ਜਬਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਪੀੜਤ ਚਾਰ ਸਿੱਖ ਪਰਿਵਾਰਾਂ ਨੂੰ ਮੁੱਢਲੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਰਾਜ ਅੰਦਰ ਇਸ ਅਣਮਨੁੱਖੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨਾਲ ਇਨਸਾਫ਼ ਕਰਨ ਲਈ ਆਖਿਆ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਵਫ਼ਦ ਦੀ ਅਗਵਾਈ ਕਰ ਰਹੇ ਸ. ਹਰਭਜਨ ਸਿੰਘ ਮਸਾਣਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਆਦੇਸ਼ ਅਨੁਸਾਰ ਚਾਰੇ ਸਿੱਖ ਪਰਿਵਾਰਾਂ ਨੂੰ ਮੁੱਢਲੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਹਰ ਪੱਧਰ ਉੱਤੇ ਸਹਿਯੋਗ ਕਰੇਗੀ ਅਤੇ ਅਗਾਂਹ ਵੀ ਇਨ੍ਹਾਂ ਨੂੰ ਲੋੜ ਅਨੁਸਾਰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਭਾਜਪਾ ਸਰਕਾਰ ਦੇ ਰਾਜ ਅੰਦਰ ਸਿੱਖਾਂ ਵਿਰੁੱਧ ਕੀਤੇ ਗਏ ਇਸ ਧੱਕੇ ਦੇ ਵਿਰੋਧ ਵਿੱਚ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸੰਸਥਾਵਾਂ ਤੇ ਕਾਰਕੁੰਨਾਂ ਨੂੰ ਵੀ ਅਵਾਜ਼ ਉਠਾਉਣ ਦੀ ਅਪੀਲ ਕੀਤੀ। ਸ. ਮਸਾਣਾ ਨੇ ਸਮੁੱਚੀਆਂ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਇਨ੍ਹਾਂ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਇਸ ਦੁੱਖ ਦੇ ਸਮੇਂ ਵਿੱਚ ਇਨ੍ਹਾਂ ਨੂੰ ਸਹਾਰਾ ਦਿੱਤਾ ਜਾ ਸਕੇ।

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਸ ਸਿੱਖ-ਵਿਰੋਧੀ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਇਸ ਕਾਰਵਾਈ ਨਾਲ ਭਾਜਪਾ ਦੀ ਸਿੱਖ ਵਿਰੋਧੀ ਨੀਤੀ ਇਕ ਵਾਰ ਫਿਰ ਉਜਾਗਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੂਰੀ ਜਿੰਮੇਵਾਰੀ ਹਰਿਆਣਾ ਸਰਕਾਰ ਦੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹਰਿਆਣਾ ਅੰਦਰ ਸਿੱਖਾਂ ਨਾਲ ਕਿਵੇਂ ਧੱਕਾ ਕਰ ਰਹੀ ਹੈ।

Previous Post

ਤਰਸੇਮ ਖਾਸ਼ਪੁਰੀ ਨੂੰ ਸਰਬਸੰਮਤੀ ਨਾਲ ਪੰਜਾਬੀ ਸਾਹਿਤ ਸਭਾ, ਪਾਤੜਾਂ ਦਾ ਪ੍ਰਧਾਨ ਚੁਣਿਆ ਗਿਆ

Next Post

ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬੁੱਢਾ ਦਲ ਨੇ ਬਹੁਤ ਤਰੱਕੀ ਕੀਤੀ ਹੈ: ਬਾਬਾ ਅਵਤਾਰ ਸਿੰਘ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬੁੱਢਾ ਦਲ ਨੇ ਬਹੁਤ ਤਰੱਕੀ ਕੀਤੀ ਹੈ: ਬਾਬਾ ਅਵਤਾਰ ਸਿੰਘ

ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬੁੱਢਾ ਦਲ ਨੇ ਬਹੁਤ ਤਰੱਕੀ ਕੀਤੀ ਹੈ: ਬਾਬਾ ਅਵਤਾਰ ਸਿੰਘ

Recommended

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

January 13, 2021
ਅਮਰੀਕਾ ਦੀ ਇੰਡਿਆਨਾ ਸਟੇਟ ‘ਚ ਕਰਵਾਇਆ ਵਿਸ਼ਾਲ ਖੇਡ ਮੇਲਾ

ਅਮਰੀਕਾ ਦੀ ਇੰਡਿਆਨਾ ਸਟੇਟ ‘ਚ ਕਰਵਾਇਆ ਵਿਸ਼ਾਲ ਖੇਡ ਮੇਲਾ

June 27, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In