ਸ੍ਰੀ ਅਨੰਦਪੁਰ ਸਾਹਿਬ 11 ਜੁਲਾਈ ,2024 ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੁਰੂ ਹੋਈ ਹਰਿਆਵਲ ਮੁਹਿੰਮ ਤਹਿਤ ਮਾਰਕਿਟ ਕਮੇਟੀ ਅਧੀਨ ਅਨਾਜ ਮੰਡੀ ਅਗੰਮਪੁਰ ਵਿਖੇ ਅੱਜ ਸਕੱਤਰ ਮਾਰਕੀਟ ਕਮੇਟੀ , ਸ੍ਰੀ ਅਨੰਦਪੁਰ ਸਾਹਿਬ ਵੱਲੋਂ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।
ਸਕੱਤਰ ਮਾਰਕੀਟ ਕਮੇਟੀ ਸੁਰਿੰਦਰ ਪਾਲ ਨੇ ਦੱਸਿਆ ਕਿ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੀਆਂ 10 ਅਨਾਜ ਮੰਡੀਆਂ ਵਿਖੇ 700-800 ਪੌਦੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੂਟਿਆਂ ਦਾ ਰੱਖ-ਰਖਾਓ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜਲਵਾਯੂ ਪਰਿਵਰਤਨ, ਸਾਫ ਮਨੁੱਖੀ ਜੀਵਨ ਅਤ ਪੌਣ-ਪਾਣੀ ਤੇ ਪੈ ਰਿਹਾ ਬੁਰਾ ਪ੍ਰਭਾਵ ਰੋਕਣ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।